ਪਿੰਗਲਵਾੜਾ ਸ਼ਾਖਾ ਪਲਸੌਰਾ ਦਾ ਸਥਾਪਨਾ ਦਿਵਸ ਮਨਾਇਆ- ਖੂਨਦਾਨ ਕੈਂਪ ਮੌਕੇ ਖੂਨ ਦਾਨੀਆਂ ਨੇ 29 ਯੂਨਿਟ ਦਾਨ ਕੀਤੇ

ਚੰਡੀਗੜ੍ਹ – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਪਦਮ ਭੂਸ਼ਣ ਜੇਤੂ ਡਾ. ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਦੀ ਪਿੰਡ ਪਲਸੌਰਾ ਸ਼ਾਖਾਸੈਕਟਰ 56 ਚੰਡੀਗੜ੍ਹ ਦਾ ਦੋ ਰੋਜਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਜਤਿੰਦਰ ਸਿੰਘ ਔਲਖਸੇਵਾ ਮੁਕਤ ਏਡੀਜੀਪੀ ਪੰਜਾਬ ਨੇ ਕੀਤਾ ਜਿਸ ਵਿੱਚ ਕੁੱਲ 29 ਯੂਨਿਟ ਇਕੱਠੇ ਹੋਏ। ਮੈਡੀਕਲ ਕੈਂਪ ਦਾ ਉਦਘਾਟਨ ਡਾ. ਇੰਦਰਜੀਤ ਕੌਰ ਨੇ ਕੀਤਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਬਾਹਰੋਂ ਆਈ ਸੰਗਤ ਨੇ ਵੀ ਮੁਫ਼ਤ ਡਾਕਟਰੀ ਸੇਵਾਵਾਂ ਦਾ ਲਾਹਾ ਲਿਆ।

                ਦੂਸਰੇ ਦਿਨ ਗੁਰਮਤਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਪਿੰਗਲਵਾੜਾ ਦੇ ਬੱਚਿਆਂ ਵੱਲੋਂ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਰਸਭਿੰਨਾ ਰੁਹਾਨੀ ਕੀਰਤਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੱਥੇ ਸਮੇਤ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਿਮਰਨਸਰ ਸਾਹਿਬ ਪਿੰਡ ਪਲਸੌਰਾ ਵੱਲੋਂ ਵੀ ਸ਼ਬਦ ਗਾਇਨ ਕੀਤਾ ਗਿਆ।

                ਇਸ ਮੌਕੇ ਬੋਲਦਿਆਂ ਪਿੰਗਲਵਾੜਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਪਿਛਲੇ ਸੱਤ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਨਿਰਸਵਾਰਥ ਲੋਕ ਸੇਵਾ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀਅੰਮ੍ਰਿਤਸਰ ਆਪਣੇ ਯਤਨਾਂ ਰਾਹੀਂ ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਆਸਰਾ ਦੇਣਗਰੀਬਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਰੀਰਕ ਅਤੇ ਮਾਨਸਿਕ ਤੌਰ ਤੇ ਅਪਾਹਜਾਂ ਦੀ ਸਹਾਇਤਾ ਕਰ ਰਹੀ ਹੈ।

                ਇਸ ਮੌਕੇ ਡਾ. ਇੰਦਰਜੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਪੁੱਜੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨਾਂ ਵਿੱਚ ਡਾ. ਪਿਆਰੇ ਲਾਲ ਗਰਗਉਘੇ ਪੱਤਰਕਾਰ ਐਸਪੀ ਸਿੰਘਐਡਵੋਕੇਟ ਅਮਰ ਸਿੰਘ ਚਾਹਲਜਤਿੰਦਰ ਸਿੰਘ ਔਲਖ ਸੇਵਾ ਮੁਕਤ ਏਡੀਜੀਪੀ ਪੰਜਾਬਗੁਰਵਿੰਦਰ ਸਿੰਘ ਔਲਖਕਰਨਲ ਦਰਸ਼ਨ ਸਿੰਘ ਬਾਵਾ ਐਡਮਿਨਿਸਟਰੇਟਰਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾਤਿਲਕ ਰਾਜ ਜਨਰਲ ਮੈਨੇਜਰਮੁਖਤਿਆਰ ਸਿੰਘ ਗੁਰਾਇਆ ਆਨਰੇਰੀ ਸਕੱਤਰਮਾਸਟਰ ਰਾਜਬੀਰ ਸਿੰਘ ਮੈਂਬਰਪਰਮਿੰਦਰ ਸਿੰਘ ਭੱਟੀ ਅਸਿਸਟੈਂਟ ਐਡਮਿਨਿਸਟਰੇਟਰਸੁਰਿੰਦਰ ਕੌਰ ਭੱਟੀਯੋਗੇਸ਼ ਸੂਰੀਰਵਿੰਦਰ ਕੌਰ ਬਰਾਂਚ ਇੰਚਾਰਜ ਪਲਸੌਰਾਨਿਰਮਲ ਸਿੰਘਪ੍ਰਕਾਸ਼ ਚੰਦ ਜੈਨਗੁਲਸ਼ਨ ਰੰਜਨ ਤੇ ਹਰਪਾਲ ਸਿੰਘ ਦੋਵੇਂ ਮੈਡੀਕਲ ਸੋਸ਼ਲ ਵਰਕਰਡਾ. ਸੰਜੀਵ ਕੰਬੋਜ ਉੱਧਮ ਐਨਜੀਓਹਰੀਸ਼ ਚੰਦਰ ਗੁਲਾਟੀ ਤੇ ਹੋਰ ਸ਼ਖਸ਼ੀਅਤਾਂ ਵੀ ਸ਼ਾਮਿਲ ਸਨ। ਇਸ ਮੌਕੇ ਪਿੰਗਲਵਾੜਾ ਦੇ ਮਰੀਜ਼ਾਂ ਵੱਲੋਂ ਫੋਕਟ ਸਮੱਗਰੀ ਤੋਂ ਤਿਆਰ ਸਮਾਨ ਦੀ ਨੁਮਾਇਸ਼ ਵੀ ਲਗਾਈ ਗਈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की