ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸੋਸ਼ਲ ਮੀਡੀਆ ‘ਤੇ ਛਾਇਆ ਦਿਲਜੀਤ ਦੋਸਾਂਝ ਤੇ ਸੀਆ ਦਾ ਨਵਾਂ ਗਾਣਾ ‘ਹੱਸ ਹੱਸ’, ਕਰ ਰਿਹਾ ਟਰੈਂਡ

ਦਿਲਜੀਤ ਦੋਸਾਂਝ ਸਿਰਫ ਪੰਜਾਬੀ ਸਿੰਗਰ ਹੀ ਨਹੀਂ, ਬਲਕਿ ਉਹ ਗਲੋਬਲ ਸਟਾਰ ਹਨ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਦਿਲਜੀਤ ਦੋਸਾਂਝ ਗਲੋਬਲ ਸਟਾਰ ਬਣ ਗਏ ਹਨ। ਇਸ ਦੇ ਨਾਲ ਨਾਲ ਹੀ ਇੰਨੀਂ ਦਿਨੀਂ ਦਿਲਜੀਤ ਆਪਣੇ ਨਵੇਂ ਗਾਣੇ ‘ਹੱਸ ਹੱਸ’ ਕਰਕੇ ਸੁਰਖੀਆਂ ‘ਚ ਹਨ। ਉਨ੍ਹਾਂ ਦਾ ਇਹ ਗਾਣਾ ਪੂਰੀ ਦੁਨੀਆ ‘ਚ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।

ਇਹ ਗਾਣਾ ਦਿਲਜੀਤ ਦੋਸਾਂਝ ਦੇ ਨਾਲ ਆਸਟਰੇਲੀਅਨ ਗਾਇਕਾ ਸੀਆ ਨੇ ਗਾਇਆ ਹੈ। ਗਾਣੇ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਹੀ ਨਹੀਂ ਸੋਸ਼ਲ ਮੀਡੀਆ ‘ਤੇ ਵੀ ਦਿਲਜੀਤ-ਸੀਆ ਦਾ ਇਹ ਗਾਣਾ ਛਾਇਆ ਹੋਇਆ ਹੈ। ਇੰਸਟਾਗ੍ਰਾਮ ‘ਤੇ ਰੀਲਜ਼ ਦੇ ਲਈ ਇਹ ਗਾਣਾ ਟਰੈਂਡ ਕਰ ਰਿਹਾ ਹੈ। ਕੁੱਝ ਦਿਨਾਂ ‘ਚ ਹੀ ‘ਹੱਸ ਹੱਸ’ ਗਾਣੇ ‘ਤੇ 1 ਮਿਲੀਅਨ ਤੋਂ ਵੀ ਜ਼ਿਆਦਾ ਰੀਲਾਂ ਬਣ ਚੁੱਕੀਆਂ ਹਨ। ਇਹੀ ਨਹੀਂ ਸੈਲੇਬਸ ਦੇ ਸਿਰ ‘ਤੇ ਵੀ ਇਸ ਗਾਣੇ ਦਾ ਖੁਮਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ। ਸਰਗੁਣ ਮਹਿਤਾ, ਨੀਰੂ ਬਾਜਵਾ ਸਮੇਤ ਬਾਲੀਵੁੱਡ ਸੈਲੇਬਸ ਵੀ ਇਸ ਗਾਣੇ ‘ਤੇ ਖੂਬ ਰੀਲਾਂ ਬਣਾ ਰਹੇ ਹਨ।

Loading

Scroll to Top