ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਧੂਰੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਤੇ ‘ਘਰ-ਘਰ ਆਟਾ’ ਦਾਲ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਦੀ ਸ਼ੁਰੂਆਤ ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋ ਰਹੀ ਹੈ। ਇਸ ਟਰੇਨ ਵਿਚ 1040 ਸ਼ਰਧਾਲੂ ਜਾ ਰਹੇ ਹਨ, ਜਿਨ੍ਹਾਂ ਲਈ ਟਰੇਨ ਵਿਚ ਹਰ ਸਹੂਲਤ ਉਪਲਬਧ ਹੈ। ਖਾਣ-ਪੀਣ ਤੋਂ ਇਲਾਵਾ ਟਰੇਨ ‘ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਾਂਦੇੜ ਲਈ ਚਾਰ ਟਰੇਨਾਂ ਜਾਣਗੀਆਂ। ਇਸੇ ਤਰ੍ਹਾਂ ਤਿੰਨ ਟਰੇਨਾਂ ਵ੍ਰਿੰਦਾਵਨ, ਤਿੰਨ ਵਾਰਾਣਸੀ ਅਤੇ ਇਕ ਟਰੇਨ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਜਾਵੇਗੀ। ਇਹ ਸਾਰੀਆਂ ਏਸੀ ਟਰੇਨਾਂ ਹੋਣਗੀਆਂ ਅਤੇ ਇਨ੍ਹਾਂ ਦੀ ਸਮਰੱਥਾ 1040 ਹੋਵੇਗੀ।
ਇਸੇ ਤਰ੍ਹਾਂ ਏਸੀ ਬੱਸਾਂ ਵੀ ਚੱਲਣਗੀਆਂ। ਇਹ ਰੇਲ ਗੱਡੀਆਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਆਦਿ ਲਈ ਰਵਾਨਾ ਹੋਣਗੀਆਂ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की