ਕੀਵ : ਯੂਕਰੇਨ ਦੀ ਖੁਫੀਆ ਏਜੰਸੀ ਦੇ ਮੁਖੀ ਲੈਫਟੀਨੈਂਟ ਜਨਰਲ ਕਿਰੀਲੋ ਬੁਡਾਨੋਵਾ ਦੀ ਪਤਨੀ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਯੂਕਰੇਨ ਦੀ ਨਿਊਜ਼ ਵੈੱਬਸਾਈਟ ਮੁਤਾਬਕ ਮਾਰੀਆਨਾ ਬੁਡਾਨੋਵਾ ਨੂੰ ਮੰਗਲਵਾਰ ਨੂੰ ਜ਼ਹਿਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਯੂਕਰੇਨ ਦੀ ਖੁਫੀਆ ਏਜੰਸੀ ਨੇ ਇਸ ’ਤੇ ਕੋਈ ਬਿਆਨ ਨਹੀਂ ਦਿੱਤਾ ਹੈ।