ਪਫ਼ਟਾ ਵੱਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਸ. ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਮਾਨ ਨੇ ਸਮਾਗਮ ਨੂੰ ਰੰਗਲਾ ਬਣਾਉਣ ਲਈ ਪਫ਼ਟਾ ਦਾ ਕੀਤਾ ਧੰਨਵਾਦ

ਜਲੰਧਰ  (ਹਰਜਿੰਦਰ ਸਿੰਘ ਜਵੰਦਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਦੇ ਪ੍ਰਧਾਨ ਕਰਮਜੀਤ ਅਨਮੋਲ,  ਉਪ ਪ੍ਰਧਾਨ ਗੱਗੁ ਗਿੱਲ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਦੀ ਅਗਵਾਈ ਹੇਠ ਕਰਵਾਏ ਗਏ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ ਡੀ ਜੀ ਪੀ ਐਮ ਐਫ ਫਰੂਕੀ, ਡੀ ਆਈ ਜੀ ਇੰਦਰਵੀਰ ਸਿੰਘ ਅਤੇ  ਐਮ ਪੀ ਸੁਸ਼ੀਲ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ  ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪਫ਼ਟਾ ਅਤੇ ਕਲਾਕਾਰ ਭਾਈਚਾਰੇ ਦਾ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਮੁੰਬਈ ਵਿੱਚ ਇਸ ਤਰ੍ਹਾਂ ਦਾ ਇੱਕ ਉਮੰਗ ਨਾਂਅ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬਾਲੀਵੁੱਡ ਦੇ ਕਲਾਕਾਰ ਹਿੱਸਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਪੁਲਿਸ ਬਲ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਕੀਤੀ ਹੈ ਅਤੇ  ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ  ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਿਲ੍ਹਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਪੀ.ਐਫ.ਟੀ.ਏ.ਏ. ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਵੱਲੋਂ ਲਿਖੇ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।ਇਸ ਮੌਕੇ ਪੰਜਾਬ ਦੇ ਨਾਮੀ ਕਲਾਕਾਰਾਂ ਨੇ ਆਪਣੀ ਗਾਇਕੀ ਨਾਲ ਚੰਗਾ ਰੰਗ ਬੰਨ੍ਹਿਆ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਮੁਟਿਆਰਾਂ ਨੱਚਦੇ ਨਜ਼ਰ ਆ ਏ।ਇਸ ਮੌਕੇ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ, ਸਰਦਾਰ ਸੋਹੀ, ਸ਼ਵਿੰਦਰ ਮਾਹਲ, ਭਾਰਤ ਭੂਸ਼ਣ ਵਰਮਾ, ਅਮਰ ਨੂਰੀ, ਦੇਬੀ ਮਖਸੂਸਪੁਰੀ,ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਗਾਇਕ ਐਮੀ ਵਿਰਕ, ਗੁਰਨਾਮ ਭੁੱਲਰ, ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਗਗਨ ਕੋਕਰੀ, ਪ੍ਰੀਤ ਹਰਪਾਲ, ਹਰਸਿਮਰਨ, ਤਰਸੇਮ ਜੱਸੜ, ਜੀ ਖਾਨ,  ਬਲਵੀਰ ਬੋਪਾਰਾਏ, ,ਕਮਲ ਖ਼ਾਨ, ਮਾਸਟਰ ਸਲੀਮ ,ਕੰਵਰ ਗਰੇਵਾਲ, ਹੈਪੀ ਰਾਏਕੋਟੀ,  ਹਾਰਬੀ ਸੰਘਾ, ਸਿਿਤਜ ਚੌਧਰੀ, ਨਰੇਸ਼ ਕਥੂਰੀਆ,ਭੁਪਿੰਦਰ ਗਿੱਲ, ਰੁਪਿੰਦਰ ਰੂਪੀ, ਨਿਮਰਤ ਖਹਿਰਾ, ਸੀਮਾ ਕੌਂਸਲ, ਨੀਸ਼ਾ ਬਾਨੋ, ਰੋਸ਼ਨ ਪ੍ਰਿੰਸ, ਈਸ਼ਾ ਰਿਖੀ, ਤਰਸੇਮ ਪੋਲ, ਕੁਲਦੀਪ ਕੰਡਿਆਰਾ, ਪਰਮਜੀਤ ਭੰਗੂ, ਪੂਨਮ ਸੂਧ, ਪਰਮਵੀਰ, ਸਮੀਰ ਮਾਹੀ, ਰਾਜ ਧਾਲੀਵਾਲ, ਜਸਵੰਤ ਰਾਠੋਰ,ਸਲੀਮ ਸਿਕੰਦਰ, ਹਰਵਿੰਦਰ ਔਜਲਾ, ਹਰਜਿੰਦਰ ਸਿੰਘ ਜਵੰਦਾ, ਭਗਵੰਤ ਵਿਰਕ, ਅਮਨਦੀਪ ਜੌਹਲ ਅਤੇ ਜਗਤਾਰ ਬੈਨੀਪਾਲ ਆਦਿ ਨਾਮੀ ਕਲਾਕਾਰ ਅਤੇ ਅਦਾਕਾਰ ਮੌਜੂਦ ਰਹੇ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश