ਪੀਐਸਪੀਸੀਐਲ ਦੇ ਡਾਇਰੈਕਟਰ ਐਡਮਿਨ ਨੇ ਜ਼ੀਰਕਪੁਰ ਵਿੱਚ ਬਿਜਲੀ ਕੁਨੈਕਸ਼ਨ ਦੇ ਮੁੱਦਿਆਂ ਦਾ ਜਲਦੀ ਹੱਲ ਯਕੀਨੀ ਬਣਾਇਆ

ਪਟਿਆਲਾ : ਜ਼ੀਰਕਪੁਰ ਵਿੱਚ ਖਪਤਕਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰ ਸਿੰਘ ਨੇ ਸਬ-ਡਵੀਜ਼ਨਲ ਅਧਿਕਾਰੀਆਂ (ਐਸ.ਡੀ.ਓ.) ਅਤੇ ਕਾਰਜਕਾਰੀ ਇੰਜੀਨੀਅਰ (ਐਕਸੀਅਨ ਦੱਫਤਰ) ਦੇ ਕੰਮਕਾਜ ਦਾ ਨਿਰੀਖਣ ਕਰਨ ਲਈ ਸ਼ਹਿਰ ਦਾ ਵਿਸ਼ੇਸ਼ ਦੌਰਾ ਕੀਤਾ।

ਇਸ ਫੇਰੀ ਦੌਰਾਨ ਉਨ੍ਹਾਂ ਨੇ ਕਾਲੋਨਾਈਜ਼ਰਾਂ ਅਤੇ ਹੋਰ ਵਸਨੀਕਾਂ ਸਮੇਤ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ, ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸਮਝਿਆ ਜਾ ਸਕੇ ਅਤੇ ਤੁਰੰਤ ਹੱਲ ਕੀਤਾ ਜਾ ਸਕੇ।

ਜਸਬੀਰ ਸਿੰਘ ਸੁਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਕਾਲੋਨਾਈਜ਼ਰਾਂ ਅਤੇ ਹੋਰ ਖਪਤਕਾਰਾਂ ਨੂੰ ਬਿਜਲੀ ਕੁਨੈਕਸ਼ਨਾਂ ਲਈ ਨੋ ਓਬਜੇਕਸ਼ਨ ਸਰਟੀਫਿਕੇਟ (ਐਨ.ਓ.ਸੀ.) ਅਤੇ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਸਬੰਧੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਇਸ ਲੜੀ ਹੇਠ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ, ਉਨ੍ਹਾਂ ਨੇ ਕਸਬੇ ਦਾ ਦੌਰਾ ਕੀਤਾ ਅਤੇ ਖਪਤਕਾਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਇਸ ਦੌਰਾਨ ਸਿੰਘ ਨੇ ਜ਼ੀਰਕਪੁਰ ਦੇ ਵਸਨੀਕਾਂ ਲਈ ਨਿਰਵਿਘਨ ਅਤੇ ਸਮੇਂ ਸਿਰ ਬਿਜਲੀ ਕੁਨੈਕਸ਼ਨ ਦੇਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।

ਜਦਕਿ ਖਪਤਕਾਰਾਂ ਨਾਲ ਮੀਟਿੰਗਾਂ ਦੌਰਾਨ ਜਸਬੀਰ ਸਿੰਘ ਸੁਰ ਸਿੰਘ ਨੇ ਧਿਆਨ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦਾ ਨੋਟਿਸ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦੇ ਜਲਦੀ ਹੱਲ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ ਕਿ ਉਹ ਇੱਕ ਜਵਾਬਦੇਹ ਅਤੇ ਖਪਤਕਾਰ-ਕੇਂਦ੍ਰਿਤ ਸੋਚ ਰਖਣ ਵਿੱਚ ਵਿੱਚ ਵਿਸ਼ਵਾਸ ਕਰਦਾ ਹਾਂ। ਖਪਤਕਾਰਾਂ ਨਾਲ ਸਿੱਧੇ ਤੌਰ ‘ਤੇ ਜੁੜ ਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ, ਅਸੀਂ ਤੇਜ਼ ਅਤੇ ਵਧੇਰੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰ ਸਕਦੇ ਹਾਂ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜ਼ੀਰਕਪੁਰ ਵਿੱਚ ਹਰ ਕਿਸੇ ਲਈ ਬਿਜਲੀ ਕੁਨੈਕਸ਼ਨ ਦੀ ਪ੍ਰਕਿਰਿਆ ਅਸਾਨ ਬਣ ਸਕੇ।

Loading

Scroll to Top
Latest news
डीएवी यूनिवर्सिटी ने जीता स्टेट यूथ फेस्टिवल में लुड्डी में पहला स्थान विश्व भूमि दिवस मनाया  जिला स्तरीय सशस्त्र सेना झंडा दिवस के अवसर पर 3 लाख 20 हजार रुपये की आर्थिक सहायता वितरित पत्रकार सुमेश शर्मा के पिता श्री कमल कुमार शर्मा का निधन, डिजिटल मीडिया एसोसिएशन ने प्रकट किया गहरा ... प्रिंट एंड इलेक्ट्रॉनिक मीडिया एसोसिएशन (PEMA)की कार्यकारणी द्वारा गठित मेंबरशिप कमेटी की पहली बैठक ... मुख्यमंत्री भगवंत मान के नेतृत्व में पंजाब बनेगा रंगला पंजाब: कैबिनेट मंत्री जालंधर में 21वीं पशुधन गणना की शुरुआत- जिले के 956 गांवों और 250 वार्डों में गणना के काम के लिए 36 स... माई भागो आर्म्ड फोर्सेज प्रोपरेटरी इंस्टीट्यूट, मोहाली में दाखिला शुरू आम आदमी पार्टी की शुक्राना यात्रा: पटियाला से अमृतसर तक जीत का जश्न सोशल मीडिया पर प्रसारित आपत्तिजनक वीडियो के खिलाफ जालंधर ग्रामीण पुलिस ने की सख़्त कार्रवाई