ਜੇਲ੍ਹ ਵਿਚ ਬੰਦ ਜਗਤਾਰ ਸਿੰਘ ਤਾਰਾ ਅੱਜ ਜੇਲ੍ਹ ਤੋਂ ਬਾਹਰ ਆਇਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 2 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਜਗਤਾਰ ਸਿੰਘ ਤਾਰਾ ਦੀ ਭਤੀਜੀ ਦਾ ਵਿਆਹ ਹੈ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਹੋਣਾ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਵੱਲੋਂ ਉਸ ਨੂੰ ਸਿਰਫ 2 ਘੰਟੇ ਦੀ ਹੀ ਪੈਰੋਲ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ਵਿਚ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਦੋਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।
ਜ਼ਿਕਰਯੋਗ ਹੈ ਕਿ ਇਸੇ ਮਹੀਨੇ ਜਗਤਾਰ ਸਿੰਘ ਨੂੰ ਚੰਡੀਗੜ੍ਹ ਅਦਾਲਤ ੍ਰਧਯ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ iਖ਼ਲਾਫ਼ ੍ਰਧਯ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ੍ਰਧਯ ਮੁਹੱਈਆ ਕਰਵਾਇਆ ਸੀ।
ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।