ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਕੀਤਾ ਸ਼ਖ਼ਤ ਇਤਰਾਜ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਸਖਤ ਇਤਰਾਜ ਪ੍ਰਗਟ ਕਰਦਿਆਂ ਸ੍ਰੀ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ ਬਿਆਨ ਵਿਚ ਸਾਰੇ ਦਸਤਾਰਧਾਰੀ ਸਿੱਖਾਂ ਨੂੰ ਚੋਰ ਕਿਹਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦਸਤਾਰ ਸਿੱਖ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੇ ਦਸਤਾਰ ਦੀ ਸ਼ਾਨ ਲਈ ਅਨੇਕਾ ਕੁਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨਾਂ ਦਾ ਨਿਰਾਦਰ ਕਰ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਹਿਣਾ ਕਿ ਕੋਈ ਵੀ ਦਸਤਾਰਧਾਰੀ ਸਿੱਖ ਜਦੋਂ ਮੇਰਠ ਵਿਚ ਦਾਖਲ ਹੁੰਦਾ ਹੈ ਤਾਂ ਉਸ ਨੂੰ ਘੋੜਿਆਂ ਦਾ ਚੋਰ ਸਮਝਿਆ ਜਾਂਦਾ ਹੈ, ਸਿੱਖਾਂ ਦੀ ਤੁਹੀਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ ਕਿ ਉਹ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਸੰਸਥਾਵਾਂ ਤੇ ਟਿਪਣੀਆਂ ਕਰਨ ਦੇ ਨਾਲ ਸਿੱਖ ਪ੍ਰੰਪਰਾਵਾਂ ਤੇ ਸਿੱਖ ਚਿੰਨਾਂ ਬਾਰੇ ਵੀ ਤੰਜ ਕੱਸਦੇ ਹਨ। ਇਹ ਮੁੱਖ ਮੰਤਰੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜੀ ਤੋਂ ਗੁਰੇਜ ਕਰਨ ਲਈ ਕਿਹਾ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੇ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...