ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਚੌਕੰਨੇ ਰਹੋ

ਸਰਦੀਆਂ ਦੀ ਆਮਦ ਨਾਲ ਹੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ
ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ।
ਸਾਲ 2022 ਵਿੱਚ ਭਾਰਤ ਵਿੱਚ ਕੁੱਲ 4,61,312 ਸੜਕ ਹਾਦਸੇ ਹੋਏ, ਜਿਨ੍ਹਾਂ ਵਿੱਚ 1,68,491 ਲੋਕਾਂ ਦੀ ਜਾਨ ਚਲੀ ਗਈ ਅਤੇ ਕੁੱਲ
4,43,366 ਲੋਕ ਜ਼ਖ਼ਮੀ ਹੋਏ। ਪਿਛਲੇ ਸਾਲਾਂ ਦੇ ਮੁਕਾਬਲੇ ਹਾਦਸਿਆਂ ਵਿੱਚ 11.9 ਫੀਸਦੀ, ਮੌਤਾਂ ਵਿੱਚ 9.4 ਫੀਸਦੀ ਅਤੇ ਜ਼ਖਮੀਆਂ ਦੀ
ਗਿਣਤੀ ਵਿੱਚ 15.3 ਫੀਸਦੀ ਵਾਧਾ ਹੋਇਆ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੀ ਤਾਜ਼ਾ ਰਿਪੋਰਟ ਅਨੁਸਾਰ
2021 ਅਤੇ 2022 ਵਿੱਚ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਸੱਟਾਂ ਨਾਲੋਂ ਵੱਧ ਮੌਤਾਂ ਹੋਈਆਂ। ਸਾਲ 2022 ਵਿੱਚ ਦੁਰਘਟਨਾ ਪੀੜਤਾਂ ਵਿੱਚੋਂ
66.5 ਫੀਸਦੀ 18 ਤੋਂ 45 ਸਾਲ ਦੀ ਉਮਰ ਦੇ ਨੌਜਵਾਨ ਸਨ । ਪੰਜਾਬ ਵਿੱਚ 2022 ਵਿੱਚ, 6,122 ਸੜਕ ਹਾਦਸਿਆਂ ਵਿੱਚ 4,688 ਮੌਤਾਂ
ਅਤੇ 3,372 ਜ਼ਖ਼ਮੀ ਹੋਏ। ਪਿਛਲੇ ਸਾਲ 6,097 ਸੜਕ ਹਾਦਸਿਆਂ ਵਿੱਚ 4,516 ਮੌਤਾਂ ਅਤੇ 3,034 ਜ਼ਖ਼ਮੀ ਹੋਏ ਸਨ। ਸੜਕ ਹਾਦਸਿਆਂ ਤੋਂ
ਬਚਾਅ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਬਣਾਈ ਰੱਖਣ ਲਈ ਯਾਤਾਯਾਤ ਦੇ ਨਿਯਮ ਬਣਾਏ ਗਏ ਹਨ। ਇਹ ਨਿਯਮ ਹਰ ਵਿਅਕਤੀ
ਦੁਆਰਾ ਪਾਲਣਾ ਕਰਨ ਲਈ ਹੁੰਦੇ ਹਨ ਜੋ ਸੜਕਾਂ ਤੇ ਚਲਦੇ ਹਨ ਅਤੇ ਟ੍ਰੈਫਿਕ ਦਾ ਹਿੱਸਾ ਬਣਦੇ ਹਨ।
ਸੜਕੀ ਹਾਦਸਿਆਂ ਪਿੱਛੇ ਜ਼ਿਆਦਾਤਰ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਦਿੱਤੀ
ਜਾਂਦੀ ਢਿੱਲ ਜਿੰਮੇਵਾਰ ਹੈ। ਲੋਕਾਂ ਨੂੰ ਦੋ-ਪਹੀਆ ਵਾਹਨਾਂ ਨੂੰ ਬਿਨ੍ਹਾਂ ਹੈਲਮੈੱਟ ਚਲਾਉਂਦੇ ਆਮ ਵੇਖਿਆ ਜਾਂਦਾ ਹੈ। ਇਹ ਵੀ ਕੋਈ ਅੱਤਕੱਥਨੀ ਨਹੀਂ
ਕਿ ਸੜਕਾਂ ਉੱਤੇ ਵਾਹਨਾਂ ਨੂੰ ਚਲਾ ਰਹੇ ਲੋਕ ਬਹੁਤੇ ਆਵਾਜਾਈ ਦੇ ਨਿਯਮਾਂ ਤੋਂ ਅਣਜਾਣ ਹੀ ਹੁੰਦੇ ਹਨ ਅਤੇ ਪਿੰਡਾਂ ਸ਼ਹਿਰਾਂ ਵਿੱਚ 18 ਸਾਲ ਤੋਂ
ਘੱਟ ਉਮਰ ਦੇ ਬੱਚੇ ਵੀ ਵਾਹਨ ਚਲਾਉਂਦੇ ਆਮ ਨਜਰੀਂ ਪੈ ਜਾਂਦੇ ਹਨ।
ਮੌਜੂਦਾ ਸਮੇਂ ਧੁੰਦ ਕਾਰਨ ਵਿਜੀਵਿਲਿਟੀ ਉਂਝ ਹੀ ਘੱਟ ਹੋ ਜਾਂਦੀ ਹੈ ਸੋ ਆਵਾਯਾਈ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ
ਤਾਂ ਜੋ ਸੁਰੱਖਿਅਤ ਸਫਰ ਕੀਤਾ ਜਾ ਸਕੇ। ਜ਼ਰੂਰਤ ਅਨੁਸਾਰ ਹੀ ਨਿੱਜੀ ਵਾਹਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਸਫ਼ਰ
ਲਈ ਜਨਤਕ ਆਵਾਜਾਈ ਦੇ ਸਾਧਨਾਂ ਨੂੰ ਪਹਿਲ ਦੇਣ ਦੀ ਕੋਸ਼ਿਸ਼ ਕੀਤੀ ਜਾਵੇ। ਕਦੇ ਵੀ ਤੇਜ ਰਫ਼ਤਾਰ ਜਾਂ ਨਸ਼ਾ ਆਦਿ ਕਰਕੇ ਕੋਈ ਵਾਹਨ
ਨਹੀਂ ਚਲਾਉਣਾ ਚਾਹੀਦਾ। ਯਾਤਾਯਾਤ ਦੇ ਹੋਰ ਨਿਯਮਾਂ ਦੇ ਨਾਲ ਨਾਲ ਹਾਰਨਾਂ ਦੀ ਢੁੱਕਵੀਂ ਵਰਤੋਂ, ਗੱਡੀਆਂ ਵਿੱਚ ਸੀਟ ਬੈਲਟਾਂ ਦੀ ਵਰਤੋਂ,
ਚੌਂਕਾਂ ਵਿੱਚ ਲੱਗੀਆਂ ਬੱਤੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪੈਦਲ ਚੱਲਦੇ ਸਮੇਂ ਜੈਬਰਾ ਕਰਾਸਿੰਗ ਤੋਂ ਮੁੱਖ ਸੜਕਾਂ ਨੂੰ ਪਾਰ ਕਰਨਾ
ਚਾਹੀਦਾ ਹੈ ਕਿਉਂਕਿ ਕਿਸੇ ਹੋਰ ਥਾਂ ਤੋਂ ਸੜਕ ਪਾਰ ਕਰਨਾ ਦੁਰਘਟਨਾ ਨੂੰ ਸਿੱਧਾ ਸੱਦਾ ਸਾਬਤ ਹੋ ਸਕਦੀ ਹੈ।
ਸਰਦੀਆਂ ਦੇ ਮੌਸਮ ਵਿੱਚ ਵੱਖੋ ਵੱਖਰੇ ਸਮਾਗਮ ਚੱਲਦਿਆਂ ਸੜਕਾਂ ਤੇ ਚਾਹ ਆਦਿ ਦਾ ਲੰਗਰ ਲਾਉਣਾ ਆਮ ਗੱਲ ਹੈ ਪਰੰਤੂ ਇੱਥੇ ਜ਼ਰੂਰੀ ਹੈ ਕਿ
ਮੁੱਖ ਸੜਕ ਤੋਂ ਥੋੜਾ ਪਿੱਛੇ ਹੱਟਕੇ ਲੰਗਰ ਲਾਇਆ ਜਾਵੇ ਅਤੇ ਲੋਕਾਂ ਨੂੰ ਰੋਕਣ ਲਈ ਜੋ ਮਿੱਟੀ ਦੇ ਉੱਚੇ ਉੱਚੇ ਬੰਨ੍ਹਨੁਮਾ ਹੰਪ ਬਣਾਏ ਜਾਂਦੇ ਹਨ
ਉਹਨਾਂ ਤੋਂ ਪਰਹੇਜ਼ ਕੀਤਾ ਜਾਵੇ ਤਾਂ ਜੋ ਕੋਈ ਸੜਕ ਦੁਰਘਟਨਾ ਨਾ ਵਾਪਰੇ।
ਸਿਹਤ ਪ੍ਰਤੀ ਸੁਚੇਤ ਨਾਗਰਿਕ ਚੰਗੀ ਗੱਲ ਹੈ ਪਰੰਤੂ ਸੜਕਾਂ ਤੇ ਸੈਰ ਕਰਨਾ ਕਦੇ ਵੀ ਸਹੀ ਨਹੀਂ ਕਿਹਾ ਜਾ ਸਕਦਾ, ਇਸਦੇ ਲਈ ਮੈਦਾਨ ਜਾਂ
ਪਾਰਕ ਆਦਿ ਵਿੱਚ ਸੈਰ, ਟਹਿਲ ਕਦਮੀ ਆਦਿ ਕੀਤੀ ਜਾ ਸਕਦੀ ਹੈ। ਲੋਕਾਂ ਵਿੱਚ ਸਵੈ ਜਾਗਰੂਕਤਾ, ਅਨੁਸ਼ਾਸਨ ਅਤੇ ਜਿੰਮੇਵਾਰੀ ਦੀ ਭਾਵਨਾ
ਦੀ ਭਾਰੀ ਘਾਟ ਰੜਕਦੀ ਹੈ। ਸੜਕੀ ਨਿਯਮਾਂ ਸੰਬੰਧੀ ਅਣਗਹਿਲੀ ਲੋਕਾਂ ਦੇ ਸੁਭਾਅ ਦਾ ਹਿੱਸਾ ਬਣ ਗਈ ਹੈ ਪਰੰਤੂ ਜਿੱਥੇ ਸਖਤੀ ਹੁੰਦੀ ਹੈ ਉੱਥੇ
ਇਹ ਤੀਰ ਵਾਂਗੂੰ ਸਿੱਧੇ ਹੋ ਜਾਂਦੇ ਹਨ ਕਿਉਂਕਿ ਚੰਡੀਗੜ ਵਿੱਚ ਪ੍ਰਸ਼ਾਸਨਿਕ ਸਖਤੀ ਦੇ ਚੱਲਦਿਆਂ ਆਪਣੇ ਵਾਹਨਾਂ ਨੂੰ ਚੰਡੀਗੜ ਦੇ ਖੇਤਰ ਵਿੱਚ ਲੈ
ਕੇ ਜਾਂਦਿਆਂ ਹੀ ਇੱਕ ਦਮ ਜਿਆਦਾਤਰ ਲੋਕ ਯਾਤਾਯਾਤ ਦੇ ਨਿਯਮਾਂ ਦੀ ਪਾਲਣਾ ਕਰਨ ਲੱਗ ਜਾਂਦੇ ਹਨ ਅਤੇ ਪੰਜਾਬ ਵਿੱਚ ਉਹੀ ਨਿਯਮਾਂ ਨੂੰ
ਛਿੱਕੇ ਤੇ ਟੰਗ ਕੇ ਰੱਖਦੇ ਹਨ।
ਸੜਕੀ ਨਿਯਮਾਂ ਦੀ ਪਾਲਣਾ ਦੂਜਿਆਂ ਦੇ ਨਾਲ ਨਾਲ ਸਾਡੀ ਆਪਣੀ ਜਾਨ ਦੀ ਸੁਰੱਖਿਆ ਲਈ ਜਰੂਰੀ ਹੈ। ਸੜਕੀ ਨਿਯਮਾਂ ਨੂੰ ਅਣਗੋਲਿਆਂ
ਕਰਨ ਤੇ ਆਪਣੀ ਜਾਨ ਦੇ ਨਾਲ ਨਾਲ ਦੂਜੇ ਵਿਅਕਤੀਆਂ ਲਈ ਵੀ ਅਸੀਂ ਖਤਰਾ ਬਣ ਜਾਂਦੇ ਹਾਂ। ਆਦਰਸ਼ ਨਾਗਰਿਕ ਲਈ ਜ਼ਰੂਰੀ ਹੈ ਕਿ ਉਹ
ਸੜਕੀ ਨਿਯਮਾਂ ਪ੍ਰਤੀ ਸੁਚੇਤ ਰਹੇ ਅਤੇ ਪਾਲਣਾ ਯਕੀਨੀ ਬਣਾਏ।
ਧੁੰਦ ਵਿੱਚ ਡ੍ਰਾਈਵਿੰਗ ਕਰਦਿਆਂ ਵਾਹਨ ਤੋਂ ਵਾਹਨ ਦਾ ਫਾਸਲਾ ਜਰੂਰ ਰੱਖਿਆ ਜਾਣਾ ਜ਼ਰੂਰੀ ਹੈ ਅਤੇ ਓਵਰਟੇਕ ਕਰਨ ਲੱਗਿਆਂ ਅੱਗੇ ਪਿੱਛੇ
ਧਿਆਨ ਜਰੂਰ ਰੱਖਿਆ ਜਾਵੇ। ਡ੍ਰਾਈਵਿੰਗ ਦੌਰਾਨ ਮੋਬਾਇਲ ਦੀ ਵਰਤੋਂ ਨਾ ਕਰੋ, ਧੁੰਦ ਵਿੱਚ ਵਹੀਕਲ ਚਲਾਉਣ ਲੱਗਿਆ ਪੂਰਾ ਧਿਆਨ ਅੱਗੇ
ਰੱਖੋ, ਧੁੰਦ ਵਿੱਚ ਕਦੀ ਵੀ ਸੜਕ ਦੇ ਵਿਚਕਾਰ ਵਹੀਕਲ ਨਾ ਰੋਕੋ ਜਦੋਂ ਵਹੀਕਲ ਰੋਕਣਾ ਹੋਵੋ ਤਾਂ ਇੰਡੀਕੇਟਰ ਜਾਰੀ ਰੱਖੋ ਤੇ ਵਹੀਕਲ ਨੂੰ ਸੜਕ

ਤੋਂ ਸਾਇਡ ’ਤੇ ਹੀ ਰੋਕੋ ਅਤੇ ਵਹੀਕਲ ਚਲਾਉਂਦੇ ਸਮੇਂ ਲਾਇਟਾਂ ਚਲਾ ਕੇ ਰੱਖੋ। ਵਾਹਨਾਂ ਤੇ ਰਿਫਲੈਕਟਰ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ
ਧੁੰਦ ਅਤੇ ਰਾਤ ਸਮੇਂ ਸੜਕ ਤੇ ਚਲਦੇ ਵਾਹਨ ਦਾ ਪਤਾ ਲੱਗ ਸਕੇ।

ਸੁਰੱਖਿਅਤ ਸਫਰ ਅਤੇ ਸੁਚੱਜੀ ਆਵਾਜਾਈ ਲਈ ਯਾਤਾਯਾਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ ਕਿ ਲੋਕਾਂ ਵਿੱਚ ਇਸ
ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਪ੍ਰਸ਼ਾਸਨ ਤਰਫੋਂ ਵਰਤੀ ਜਾਂਦੀ ਢਿੱਲ ਦੀ ਥਾਂ ਪੂਰੀ ਸਖਤੀ ਨੂੰ ਵੀ ਲਾਗੂ ਕੀਤਾ ਜਾਵੇ,
ਇਹੀ ਸਮਾਜ ਅਤੇ ਲੋਕਾਂ ਦੇ ਹਿੱਤ ਵਿੱਚ ਹੈ ਅਤੇ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਕੀਤੀ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਬਹੁਤ
ਹੱਦ ਤੱਕ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਕਈ ਘਰਾਂ ਵਿੱਚ ਸੋਗ ਪਸਰਨ ਤੋਂ ਬਚਾ ਹੋ ਸਕਦਾ ਹੈ।
ਗੋਬਿੰਦਰ ਸਿੰਘ ਢੀਂਡਸਾ
https://www.youtube.com/@navisaver

Loading

Scroll to Top