ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲਾਨ 

ਲੈਸਟਰ (ਇੰਗਲੈਂਡ) (ਸੁਖਜਿੰਦਰ ਸਿੰਘ ਢੱਡੇ)-5 ਦਿਨਾਂ ਲਈ ਯੂ.ਕੇ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ ਨੇ ਲੈਸਟਰ ਚ ਅਜੀਤ  ਨਾਲ ਗੱਲਬਾਤ ਕਰਦਿਆਂ ਜਿਥੇ ਆਪਣੇ ਜੀਵਨ ਬਾਰੇ, ਗਾਇਕੀ ਬਾਰੇ ਅਤੇ ਯੂ.ਕੇ ਫੇਰੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ, ਉਥੇ ਕਿਸਾਨੀ ਸੰਘਰਸ਼ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਜਾ ਕੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਵੀ ਐਲਾਨ ਕੀਤਾ।ਇਸ ਮੌਕੇ ਤੇ ਉਨ੍ਹਾਂ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਕਿਸਾਨਾਂ ਦਾ ਹਮਦਰਦੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਕਲਾਕਾਰਾਂ ਵੱਲੋਂ ਪਹਿਲਾਂ ਵੀ ਕਿਸਾਨੀ ਸੰਘਰਸ਼ ਦਾ ਡਟ ਕੇ ਸਾਥ ਦਿੱਤਾ ਗਿਆ ਸੀ, , ਅਤੇ ਹੁਣ ਫਿਰ ਅਸੀਂ ਕਿਸਾਨਾਂ ਦੇ ਸੰਘਰਸ਼ ਵਿਚ ਡਟ ਕੇ ਸ਼ਾਮਿਲ ਹੋਵਾਂਗੇ। ਗਾਇਕ ਬੂਟਾ ਮੁਹੰਮਦ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਬਿਨਾਂ ਦੇਰੀ ਪ੍ਰਵਾਨ ਕਰ ਲੈਣੀਆਂ ਚਾਹੀਦੀਆਂ ਹਨ ਤਾਂ ਜ਼ੋ ਦੇਸ਼ ਦਾ ਅੰਨਦਾਤਾ ਖੱਜਲ ਖੁਆਰ ਨਾ ਹੋ ਸਕੇ।ਇਸ ਮੌਕੇ ਤੇ ਇੰਡੀਅਨ ਵਰਕਰਜ ਐਸੋਸੀਏਸ਼ਨ ਵੱਲੋਂ ਗਾਇਕ ਬੂਟਾ ਮੁਹੰਮਦ ਨੂੰ ਕਿਤਾਬਾਂ ਅਤੇ ਸ਼ਹੀਦ ਭਗਤ ਸਿੰਘ ਦੇ ਕੈਲੰਡਰ ਨਾਲ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਇੰਡੀਅਨ ਵਰਕਰਜ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਸਪੋਕਸਪਰਸਨ ਸ਼ੀਤਲ ਸਿੰਘ ਗਿੱਲ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਿਰ ਸਨ।

Leave a Comment

Your email address will not be published. Required fields are marked *

Scroll to Top
Latest news
जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त*