ਪੰਜਾਬ ਸਰਕਾਰ ਨੇ ਜਲੰਧਰ ਪੁਲਿਸ ਦੇ 6 ਅਫਸਰਾਂ ਨੂੰ ਕੀਤਾ ਬਰਖਾਸਤ

ਜਲੰਧਰ : ਪੰਜਾਬ ਸਰਕਾਰ ਨੇ ਜਲੰਧਰ ਪੁਲਸ ਦੇ 6 ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ 6 ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਜਿਨ੍ਹਾਂ 6 ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਆਪਣੀ ਡਿਊਟੀ ਤੋਂ ਲਗਾਤਾਰ ਗੈਰ-ਹਾਜ਼ਰ ਸੀ, ਜਦੋਂ ਕਿ 5 ਮੁਲਾਜ਼ਮ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਚਲੇ ਗਏ ਸਨ ਅਤੇ ਛੁੱਟੀ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਮੇਂ ਸਿਰ ਵਾਪਸ ਆਉਣ ਵਿੱਚ ਅਸਫ਼ਲ ਰਹੇ ਸਨ। ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਵਿਭਾਗ ਵੱਲੋਂ ਪੂਰੀ ਜਾਂਚ ਤੋਂ ਬਾਅਦ ਲਿਆ ਗਿਆ ਹੈ। ਉਕਤ 6 ਅਧਿਕਾਰੀਆਂ ‘ਤੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਿਸ ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ ਹੈ |

ਦੱਸ ਦੇਈਏ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿੱਚ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਜੇਕਰ ਕਿਸੇ ਵੀ ਮਾਮਲੇ ਵਿੱਚ ਕਿਸੇ ਪੁਲੀਸ ਅਧਿਕਾਰੀ ਦੀ ਲਾਪ੍ਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की