ਜੰਡਿਆਲਾ ਗੁਰੂ ( ਸੋਨੂੰ ਮਿਗਲਾਨੀ )- ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਵਿਖੇ ਸਕੂਲ ਦੇ ਸਲਾਨਾ ਇਕੱਤਰ ਸਮਾਰੋਹ ਵਿੱਚ ਇਸ ਵਾਰ ਬੱਚਿਆਂ ਦੀ ਅਥਾਹ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਅਧੀਨ ਇੱਕ ਪ੍ਰਦਰਸ਼ਨੀ ਲਗਾਈ ਗਈ ,ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਸੁਰਮੀਤ ਸਿੰਘ ਸਿਕਰੀ (ਸਿਵਲ ਕੋਰਟ, ਬਟਾਲਾ) ਨੇ ਸ਼ਿਰਕਤ ਕੀਤੀ। ਪ੍ਰਦਰਸ਼ਨੀ ਵਿੱਚ ਬੱਚਿਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਬਣਾਏ ਗਏ ਅਤੇ ਵਿਗਿਆਨ ਨਾਲ ਸੰਬੰਧਿਤ ਪ੍ਰਯੋਗ ਵੀ ਕਰਕੇ ਵਿਖਾਏ ਗਏ ਰੰਗਾ-ਰੰਗ ਪ੍ਰੋਗਰਾਮ, ਮਨੋਰੰਜਕ ਖੇਡਾਂ ਅਤੇ ਸੰਗੀਤ ਆਦਿ ਨੇ ਮਹਿਮਾਨਾਂ ਦਾ ਖੂਬ ਮਨੋਰੰਜਨ ਕੀਤਾ ।ਮੁੱਖ-ਮਹਿਮਾਨ ਅਤੇ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਖੂਬ ਪ੍ਰਸ਼ੰਸਾ ਕੀਤੀ। ਡਾਇਰੈਕਟਰ ਫਾਦਰ ਥੋਮਸ ਕੋਲੈਂਚਰੀ ਅਤੇ ਪ੍ਰਿੰਸੀਪਲ ਸਿਸਟਰ ਜੀਨਾ ਨੇ ਬੱਚਿਆਂ ਅੰਦਰਲੀ ਇਸ ਕਲਾ ਉੱਤੇ ਮਾਣ ਮਹਿਸੂਸ ਕੀਤਾ ਅਤੇ ਉਹ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਹੋ ਜਿਹੇ ਉਪਰਾਲਿਆਂ ਲਈ ਵਚਨਬੱਧ ਹੋਏ ।ਸਮੁੱਚੇ ਰੂਪ ਵਿੱਚ ਸੇਂਟ ਫਰਾਂਸਿਸ ਸਕੂਲ ਦੀ ਇਹ ਪ੍ਰਦਰਸ਼ਨੀ ਆਪਣੀ ਇੱਕ ਵਿਲੱਖਣ ਛਾਪ ਛੱਡ ਗਈ।