ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਵਿਖੇ ਅਧਿਆਪਕਾਂ ਦੀ ਯੋਗ ਅਗਵਾਈ ਅਧੀਨ ਪ੍ਰਦਰਸ਼ਨੀ ਲਗਾਈ ਗਈ

ਜੰਡਿਆਲਾ ਗੁਰੂ ( ਸੋਨੂੰ ਮਿਗਲਾਨੀ )- ਸੇਂਟ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਵਿਖੇ ਸਕੂਲ ਦੇ ਸਲਾਨਾ ਇਕੱਤਰ ਸਮਾਰੋਹ ਵਿੱਚ ਇਸ ਵਾਰ ਬੱਚਿਆਂ ਦੀ ਅਥਾਹ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਅਧੀਨ ਇੱਕ ਪ੍ਰਦਰਸ਼ਨੀ ਲਗਾਈ ਗਈ ,ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਸੁਰਮੀਤ ਸਿੰਘ ਸਿਕਰੀ (ਸਿਵਲ ਕੋਰਟ, ਬਟਾਲਾ) ਨੇ ਸ਼ਿਰਕਤ ਕੀਤੀ। ਪ੍ਰਦਰਸ਼ਨੀ ਵਿੱਚ ਬੱਚਿਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਬਣਾਏ ਗਏ ਅਤੇ ਵਿਗਿਆਨ ਨਾਲ ਸੰਬੰਧਿਤ ਪ੍ਰਯੋਗ ਵੀ ਕਰਕੇ ਵਿਖਾਏ ਗਏ ਰੰਗਾ-ਰੰਗ ਪ੍ਰੋਗਰਾਮ, ਮਨੋਰੰਜਕ ਖੇਡਾਂ ਅਤੇ ਸੰਗੀਤ ਆਦਿ ਨੇ ਮਹਿਮਾਨਾਂ ਦਾ ਖੂਬ ਮਨੋਰੰਜਨ ਕੀਤਾ ।ਮੁੱਖ-ਮਹਿਮਾਨ ਅਤੇ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਖੂਬ ਪ੍ਰਸ਼ੰਸਾ ਕੀਤੀ। ਡਾਇਰੈਕਟਰ ਫਾਦਰ ਥੋਮਸ ਕੋਲੈਂਚਰੀ ਅਤੇ ਪ੍ਰਿੰਸੀਪਲ ਸਿਸਟਰ ਜੀਨਾ ਨੇ ਬੱਚਿਆਂ ਅੰਦਰਲੀ ਇਸ ਕਲਾ ਉੱਤੇ ਮਾਣ ਮਹਿਸੂਸ ਕੀਤਾ ਅਤੇ ਉਹ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਹੋ ਜਿਹੇ ਉਪਰਾਲਿਆਂ ਲਈ ਵਚਨਬੱਧ ਹੋਏ ।ਸਮੁੱਚੇ ਰੂਪ ਵਿੱਚ ਸੇਂਟ ਫਰਾਂਸਿਸ ਸਕੂਲ ਦੀ ਇਹ ਪ੍ਰਦਰਸ਼ਨੀ ਆਪਣੀ ਇੱਕ ਵਿਲੱਖਣ ਛਾਪ ਛੱਡ ਗਈ।

Loading

Scroll to Top