ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਕਤਰ ‘ਚ ਗ੍ਰਿਫ਼ਤਾਰ ਕੀਤੇ ਗਏ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਨਹੀਂ ਮਿਲੇਗੀ ਮੌਤ ਦੀ ਸਜ਼ਾ, ਵਿਦੇਸ਼ ਮੰਤਰਾਲੇ ਦੇ ਦਖ਼ਲ ਤੋਂ ਬਾਅਦ ਵੱਡੀ ਰਾਹਤ

ਨਵੀਂ ਦਿੱਲੀ : ਕਤਰ ‘ਚ ਗ੍ਰਿਫਤਾਰ ਕੀਤੇ ਗਏ 8 ਭਾਰਤੀ ਮਲਾਹਾਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਦਖਲ ਤੋਂ ਬਾਅਦ ਕਤਰ ਦੀ ਅਪੀਲੀ ਅਦਾਲਤ ਨੇ ਇਹ ਫੈਸਲਾ ਦਿੱਤਾ, ਜਿਸ ਵਿੱਚ ਸਜ਼ਾ ਘੱਟ ਕੀਤੀ ਗਈ ਹੈ। ਕਤਰ ‘ਚ ਭਾਰਤੀ ਰਾਜਦੂਤ ਅਤੇ ਹੋਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਸਮੇਤ ਅਦਾਲਤ ‘ਚ ਅਪੀਲ ਕੀਤੀ।

ਕਤਰ ‘ਚ ਦਾਹਰਾ ਗਲੋਬਲ ਮਾਮਲੇ ‘ਚ ਦਿੱਤੀ ਗਈ ਮੌਤ ਦੀ ਸਜ਼ਾ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਕੇਸ ਦੀ ਸ਼ੁਰੂਆਤ ਤੋਂ ਹੀ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਅਸੀਂ ਹਰ ਤਰ੍ਹਾਂ ਦੀ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਦਿੰਦੇ ਰਹਾਂਗੇ। ਅਸੀਂ ਇਸ ਮਾਮਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਉਠਾਉਂਦੇ ਰਹਾਂਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਮਾਮਲੇ ਦੀ ਕਾਰਵਾਈ ਗੁਪਤ ਅਤੇ ਸੰਵੇਦਨਸ਼ੀਲ ਹੋਣ ਕਾਰਨ ਇਸ ਸਮੇਂ ਕੋਈ ਹੋਰ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ।

Loading

Scroll to Top