ਗੁਰਦੁਆਰਾ ਸਿੰਘ ਸਭਾ ਨੋਵੇਲਾਰਾ,ਰੇਜੋ ਇਮੀਲੀਆ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਜਾਇਆ ਗਿਆ ਵਿਸ਼ੇਸ ਦੀਵਾਨ

* ਪੰਥ ਪ੍ਰਸਿੱਧ ਢਾਡੀ ਜਵਾਲਾ ਸਿੰਘ ਪਤੰਗਾ ਦੇ ਜਥੇ ਵੱਲੋ ਸੰਗਤਾਂ ਨੂੰ ਢਾਡੀ ਵਾਰਾਂ ਰਾਂਹੀ ਸ਼ਹੀਦੀ ਸਾਕੇ ਦੇ ਸਨਮੁੱਖ ਕੀਤਾ ਗਿਆ *

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸਿੱਖ ਇਤਿਹਾਸ ਵਿੱਚ ਪਹਿਲੇ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ,ਰੇਜੋ ਇਮੀਲੀਆ ਵੱਲੋਂ ਹਮੇਸ਼ਾ ਹੀ ਸਿੱਖ ਧਰਮ ਦੇ ਮੁੱਖ ਦਿਹਾੜਿਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਹੀ ਲੜੀ ਤਹਿਤ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਦਸਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ,ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਮਿਤੀ 28 ਦਸੰਬਰ ਨੂੰ ਕਰਵਾਏ ਗਏ।

 

ਸਵੇਰੇ 10.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਜਵਾਲਾ ਸਿੰਘ ਪਤੰਗਾ ਜੀ ਨੇ ਸਿੱਖ ਸੰਗਤਾਂ   ਨੂੰ ਸ਼ਹੀਦੀ ਦਿਹਾੜਿਆਂ ਨਾਲ ਢਾਡੀ ਵਾਰਾਂ ਰਾਹੀਂ ਸਨਮੁੱਖ ਕਰਵਾਇਆ। ਗਿਆਨੀ ਜੀ ਦਾ ਸੰਗਤਾਂ ਨੂੰ ਚਲਦੇ ਪ੍ਰਸੰਗ ਨਾਲ ਜੋੜਨ ਦਾ ਇੱਕ ਵੱਖਰਾ ਅੰਦਾਜ਼ ਹੈ,ਜਦੋਂ ਉਹ ਪ੍ਰਸੰਗ ਸੁਣਾਉਦੇ ਹਨ ਤਾਂ ਸਮਾਂ ਸਮਝੋ ਜਿਵੇਂ ਰੁੱਕ ਜਾਂਦਾ ਹੈ। ਸ਼ਹੀਦੀ ਵਾਰਾਂ ਸੁਣਦਿਆਂ ਸੰਗਤਾਂ ਦੀਆਂ ਅੱਖਾਂ ਵਿੱਚ ਵੈਰਾਗ ਦੇ ਹੰਝੂ ਸਨ। ਜੋ ਚਾਰੇ ਸਾਹਿਬਜ਼ਾਦਿਆਂ ਮਾਤਾ ਜੀ ਅਤੇ ਸਮੂਹ ਸ਼ਹੀਦਾਂ ਨੂੰ ਸੱਚੀ ਸ਼ਰਧਾਜਲੀ ਸੀ।

 

ਜ਼ਿਕਰਯੋਗ ਹੈ ਕਿ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਨੌਜਵਾਨ ਵੀਰਾਂ ਵੱਲੋਂ ਇਲਾਕਾ ਨਿਵਾਸੀ ਸਾਧ-ਸੰਗਤ ਦੇ ਸਹਿਯੋਗ ਨਾਲ ਰੋਜ਼ਾਨਾ ਸ਼ਾਮ 04.00 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਜਾਂਦੇ ਹਨ। ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕੀ ਢਾਡੀ ਜਥਾ ਪੂਰਾ ਹਫਤਾ ਹੀ ਸੰਗਤਾਂ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਗੁਰ ਇਤਿਹਾਸ ਸਰਵਣ ਕਾਰਵਾਏਗਾ। ਪ੍ਰਬੰਧਕ ਕਮੇਟੀ ਵੱਲੋਂ ਸਾਰੀ ਇਟਲੀ ਨਿਵਾਸੀ ਸਾਧ-ਸੰਗਤ ਦੇ ਚਰਣਾਂ ਵਿੱਚ ਬੇਨਤੀ ਹੈ ਕਿ 31 ਦਸੰਬਰ ਨੂੰ ਸ਼ਾਮ 04.00 ਵਜੇ ਤੋਂ ਰਾਤ ਦੇ 12.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ।

 

ਜਿਹਨਾਂ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਹਾਜ਼ਰੀ ਭਰਨਗੇ। ਤੁਸੀਂ ਵੀ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਦੇ ਬਖਸ਼ੇ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...