ਫਲੋਰਿਡਾ ਰਾਜ ਦੇ ਇਕ ਮਾਲ ਵਿਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 1 ਜ਼ਖਮੀ, ਸ਼ੱਕੀ ਦੇ ਗ੍ਰਿਫਤਾਰੀ ਵਾਰੰਟ ਜਾਰੀ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਫਲੋਰਿਡਾ ਰਾਜ ਵਿਚ ਓਕਾਲਾ ਮਾਲ ਦੇ ਅੰਦਰ ਇਕ ਹਮਲਾਵਰ ਵੱਲੋਂ ਕੀਤੀ ਫਾਇਰਿੰਗ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ ਇਕ ਹੋਰ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਸ਼ੱਕੀ ਹਮਲਾਵਰ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਓਕਾਲਾ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ  ਸ਼ੱਕੀ 39 ਸਾਲਾ ਅਲਬਰਟ ਜੇ ਸ਼ੈਲ ਜੁਨੀਅਰ ਦੇ ਵਿਰੁੱਧ ਸੋਚੀ ਸਮਝੀ ਯੋਜਨਾ ਤਹਿਤ ਪਹਿਲਾ ਦਰਜਾ ਹੱਤਿਆ ਕਰਨ ਤੇ ਹੱਤਿਆ ਦੀ ਕੋਸ਼ਸ਼ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਪੁਲਿਸ ਨੇ ਸ਼ੱਕੀ ਦੀ ਸੂਹ ਦੇਣ ਵਾਲੇ ਨੂੰ 5000 ਡਾਲਰ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਓਕਾਲਾ ਪੁਲਿਸ ਮੁੱਖੀ ਮਾਈਕ ਬਲਕੇਨ ਨੇ ਕਿਹਾ ਕਿ ਪੁਲਿਸ ਦਾ ਵਿਸ਼ਵਾਸ਼ ਹੈ ਕਿ ਗੋਲੀਬਾਰੀ ਯੋਜਨਾਬੱਧ ਹਿੰਸਾ ਦੀ ਕਾਰਵਾਈ ਦਾ ਸਿੱਟਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਡੇਵਿਡ ਨਥੀਨੀਅਲ ਬਰੋਨ (40) ਵਜੋਂ ਹੋਈ ਹੈ ਜੋ ਗੋਲੀਆਂ ਦੇ ਜ਼ਖਮਾਂ ਕਾਰਨ ਮਾਲ ਅੰਦਰ ਮ੍ਰਿਤਕ ਹਾਲਤ ਵਿਚ ਮਿਲਿਆ। ਦੂਸਰਾ ਜ਼ਖਮੀ ਇਕ ਔਰਤ ਹੈ ਜਿਸ ਦੀ ਲੱਤ ਵਿਚ ਗੋਲੀ ਵੱਜੀ ਹੈ। ਉਸ ਦੇ ਬਚ ਜਾਣ ਦੀ ਆਸ ਹੈ। ਪੁਲਿਸ ਅਨੁਸਾਰ ਸ਼ੱਕੀ ਇਕ ਕਾਲਾ ਵਿਅਕਤੀ ਹੈ,  ਜੋ ਗੋਲੀਬਾਰੀ ਉਪਰੰਤ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की