ਗਣਤੰਤਰ ਦਿਵਸ 2024 ਲਈ ਪੰਜਾਬ ਮਗਰੋਂ ਬੰਗਾਲ ਦੀ ਝਾਕੀ ਵੀ ਰੱਦ

ਕੋਲਕਾਤਾ: ਕੇਂਦਰ ਸਰਕਾਰ ਨੇ 26 ਜਨਵਰੀ 2024 ਨੂੰ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਲਈ ਪੱਛਮੀ ਬੰਗਾਲ ਸਰਕਾਰ ਦੁਆਰਾ ਪ੍ਰਸਤਾਵਿਤ ਝਾਕੀ ਨੂੰ ਰੱਦ ਕਰ ਦਿੱਤਾ ਹੈ। ਇਸ ਵਾਰ ਪੱਛਮੀ ਬੰਗਾਲ ਸਰਕਾਰ ਦੁਆਰਾ ਪ੍ਰਸਤਾਵਿਤ ਝਾਂਕੀ ਦਾ ਵਿਸ਼ਾ ‘ਕੰਨਿਆਸ਼੍ਰੀ ਪ੍ਰਕਲਪ’ ਪ੍ਰੋਜੈਕਟ ਸੀ, ਜੋ ਕਿ ਲੜਕੀਆਂ ਨੂੰ ਸਕੂਲ ਛੱਡਣ ਤੋਂ ਰੋਕਣ ਅਤੇ ਉੱਚ ਸਿੱਖਿਆ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਯੋਜਨਾ ਹੈ। ਇਹ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪਸੰਦੀਦਾ ਪ੍ਰੋਜੈਕਟ ਦੱਸਿਆ ਜਾਂਦਾ ਹੈ। ਬੰਗਾਲ ਦੀ ਝਾਂਕੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਠ ਸਾਲਾਂ ਵਿੱਚ ਤੀਜੀ ਵਾਰ ਰੱਦ ਕਰ ਦਿੱਤਾ ਹੈ। ਇਸ ਕਾਰਨ ਤ੍ਰਿਣਮੂਲ ਕਾਂਗਰਸ ਕੇਂਦਰ ਸਰਕਾਰ ਦੀ ਆਲੋਚਨਾ ਕਰ ਰਹੀ ਹੈ।

ਸੱਤਾਧਾਰੀ ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਪ੍ਰਸਤਾਵਿਤ ਝਾਂਕੀ ਨੂੰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਰੱਦ ਕਰ ਦਿੱਤਾ ਹੈ ਤਾਂ ਜੋ ਸੂਬਾ ਸਰਕਾਰ ਦੇ ਇਸ ‘ਵਿਲੱਖਣ ਬਾਲਿਕਾ ਵਿਕਾਸ ਪ੍ਰੋਜੈਕਟ’ ਦੀਆਂ ਸਫਲਤਾ ਦੀਆਂ ਕਹਾਣੀਆਂ ਨੂੰ ਵਿਆਪਕ ਪ੍ਰਚਾਰ ਨਾ ਮਿਲੇ। ਬੰਗਾਲ ਦੇ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜ ਕਲਿਆਣ ਮੰਤਰੀ ਸ਼ਸ਼ੀ ਪੰਜਾ ਨੇ ਕਿਹਾ ਕਿ ਜੇਕਰ ਇਸ ਝਾਂਕੀ ਨੂੰ ਰੱਦ ਨਾ ਕੀਤਾ ਗਿਆ ਹੁੰਦਾ ਤਾਂ ਮਹਿਲਾ ਵਿਕਾਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਸਰਕਾਰ ਦਾ ਵਿਗਿਆਨਕ ਦ੍ਰਿਸ਼ਟੀਕੋਣ ਚਰਚਾ ਵਿੱਚ ਆ ਜਾਣਾ ਸੀ ਅਤੇ ਇਸ ਪ੍ਰਕਿਰਿਆ ਵਿੱਚ ਉਹੀ ਖੇਤਰ ਵਿੱਚ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਆਉਣਗੀਆਂ। ਇਹ ਮੰਦਭਾਗਾ ਹੈ ਕਿ ‘ਕੰਨਿਆਸ਼੍ਰੀ ਪ੍ਰੋਜੈਕਟ’ ਨੂੰ ਕੇਂਦਰ ਸਰਕਾਰ ਨੇ ਮਾਨਤਾ ਨਹੀਂ ਦਿੱਤੀ। ਹਾਲਾਂਕਿ, ਇਸ ਨੂੰ ਸੰਯੁਕਤ ਰਾਸ਼ਟਰ ਸਮੇਤ ਅੰਤਰਰਾਸ਼ਟਰੀ ਪ੍ਰਸ਼ੰਸਾ ਮਿਲੀ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की