ਖੁਸ਼ਬੂ ਪੰਜਾਬ ਦੀ

Latest news
ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ डीएवी यूनिवर्सिटी ने कराया आर्मी में करियर पर लैक्चर

Punjab

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ ‘ਚ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ ਆ ਰਹੀ: ਭਾਜਪਾ ਜਲੰਧਰ– ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ ‘ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ‘ਚ ਨਾਕਾਮ ਰਹੀ ਹੈ। ਸ਼ੇਰਗਿੱਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ ‘ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ। ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ ‘ਆਪ’ ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ Read More »

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ

8 ਮਾਰਚ ਨੂੰ ਸੂਬਾ ਪੱਧਰੀ ਮੀਟਿੰਗ ਕਰਨ ਦਾ ਫੈਸਲਾ, ਪੰਜਾਬ ਸਰਕਾਰ ਖ਼ਿਲਾਫ਼ ਹੋ ਸਕਦਾ ਵੱਡੇ ਸੰਘਰਸ਼ ਦਾ ਐਲਾਨ  ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਵੱਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਵੱਡਾ ਸੰਘਰਸ਼ ਕੀਤਾ ਗਿਆ ਸੀ,ਜਿਸ ਉਪਰੰਤ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਠੇਕਾ ਮੁਲਾਜ਼ਮ ਜਥੇਬੰਦੀਆਂ

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ Read More »

ਕੌਮੀ ਇਨਸਾਫ਼ ਮੋਰਚਾ ਵੱਲੋਂ ਕਿਸਾਨੀ ਸੰਘਰਸ਼ ਦੇ ਹਮਾਇਤ ਦਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਕੇਂਦਰ ਸਰਕਾਰ ਦੇ ਜਬਰ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਮੋਰਚਾ ਕਨਵੀਨਰ ਪਾਲ ਸਿੰਘ ਫ਼ਰਾਂਸ ਨੇ ਸਹਿਯੋਗੀ ਮੈਬਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਤੇ

ਕੌਮੀ ਇਨਸਾਫ਼ ਮੋਰਚਾ ਵੱਲੋਂ ਕਿਸਾਨੀ ਸੰਘਰਸ਼ ਦੇ ਹਮਾਇਤ ਦਾ ਐਲਾਨ Read More »

ਡਾ. ਚਰਨਜੀਤ ਸਿੰਘ ਗੁਮਟਾਲਾ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਚੋਣ ਸੰਵਿਧਾਨ ਅਨੁਸਾਰ ਕਰਾਉਣ ਦੀ ਮੰਗ

ਅੰਮ੍ਰਿਤਸਰ  :- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਚੀਫ਼ ਖ਼ਾਲਸਾ ਦੀਵਾਨ ਦੀ ਚੋਣ ਸੰਵਿਧਾਨ ਅਨੁਸਾਰ ਕਰਾਉਣ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਨਿੱਜੀ ਈ-ਮੇਲ ਵਿੱਚ ਕਿਹਾ ਕਿ ਮੈਂਬਰਸ਼ਿਪ ਦੇ ਫਾਰਮ ਵਿੱਚ ਮੈਂਬਰ ਬਣਨ ਸਮੇਂ ਹਰ ਮੈਂਬਰ ਕੋਲੋਂ ਲਿਖਤੀ ਰੂਪ ਵਿੱਚ ਇਕਰਾਰਨਾਮਾ ਲਿਆ ਜਾਂਦਾ

ਡਾ. ਚਰਨਜੀਤ ਸਿੰਘ ਗੁਮਟਾਲਾ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਚੋਣ ਸੰਵਿਧਾਨ ਅਨੁਸਾਰ ਕਰਾਉਣ ਦੀ ਮੰਗ Read More »

ਐਮਐਸਪੀ ‘ਤੇ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜੇ ਪੰਜਾਬ ਸਰਕਾਰ: ਮਨੀਸ਼ ਤਿਵਾੜੀ

ਚੰਡੀਗੜ੍ਹ : ਕੇਂਦਰ ਸਰਕਾਰ ਕੋਲੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ, ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਣ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਮਨੀਸ਼ ਤਿਵਾੜੀ

ਐਮਐਸਪੀ ‘ਤੇ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜੇ ਪੰਜਾਬ ਸਰਕਾਰ: ਮਨੀਸ਼ ਤਿਵਾੜੀ Read More »

ਸਾਹਿਬ ਸ਼ੀ੍ ਕਾਂਸ਼ੀ ਰਾਮ ਜੀ ਨੂੰ ਦਿੱਤਾ ਜਾਵੇ ਭਾਰਤ ਰਤਨ.. ਡਾ. ਅੰਬੇਡਕਰ ਯੂਥ ਸੈਨਾ ਪੰਜਾਬ

ਲੁਧਿਆਨਾ ( ਮੋਨਿਕਾ )ਡਾ. ਅੰਬੇਡਕਰ ਯੂਥ ਸੈਨਾ ਦੇ ਪੰਜਾਬ ਪ੍ਧਾਨ ਰਾਜ ਕੁਮਾਰ ਹੈਪੀ ਨੇ ਇਕ ਬੈਠਕ ਅਮਰ ਪੁਰਾ ਵਿਖੇ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਸ਼ੀ੍ ਕਾਂਸ਼ੀ ਰਾਮ ਜੀ ਨੇ ਆਪਣਾ ਸਾਰਾ ਜੀਵਨ ਸਮਾਜ ਦੇ ਦਬੇ ਕੁਚਲਿਆ ਲੋਕਾਂ ਨੂੰ ਜਗਾਉਣ ਦੇ ਲਊ ਲਗਾ ਦਿਤਾ ਅਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸਾਹਿਬ ਜੀ

ਸਾਹਿਬ ਸ਼ੀ੍ ਕਾਂਸ਼ੀ ਰਾਮ ਜੀ ਨੂੰ ਦਿੱਤਾ ਜਾਵੇ ਭਾਰਤ ਰਤਨ.. ਡਾ. ਅੰਬੇਡਕਰ ਯੂਥ ਸੈਨਾ ਪੰਜਾਬ Read More »

वेट लिफ्टिंग एसोसिएशन पंजाब के प्रधान पवन बैंस अपने साथियों सहित भाजपा में हुए शामिल

लुधियाना  ( मोनीका ) भारतीय जनता पार्टी के जिला अध्यक्ष रजनीश धीमान की अध्यक्षता में स्थानीय भाजपा जिला कार्यालय मॉडल टाउन–डी में वेट लिफ्टिंग एसोसिएशन पंजाब के प्रधान पवन बैंस अपने साथियों के साथ भाजपा में शामिल हो गए।शामिल होने वालों में सतिंदर सिंह,जसप्रीत सिंह,अमित शर्मा ने भी भाजपा को ज्वाइन किया। इस अवसर पर

वेट लिफ्टिंग एसोसिएशन पंजाब के प्रधान पवन बैंस अपने साथियों सहित भाजपा में हुए शामिल Read More »

भक्ति और शक्ति के रंग में रंगा मां बगलामुखी धाम

लुधिआना ( मोनिका) बामंगलामुखी धाम में चल रहे महायज्ञ में नमस्ते होने के लिए पहुंचे निक्कू भारती, शिंदरपाल शिंदा, सोनू भारद्वाज, राजू, अफ़रोज़ आलम मां बगलामुखी धाम शक्ति भक्ति और शक्ति के रंग में रंगा हुआ है अखंड महायज्ञ के इस महाकुंभ में पुरा धाम बैकुंठ धाम बन गया है। मंत्रों की धुन के कारण

भक्ति और शक्ति के रंग में रंगा मां बगलामुखी धाम Read More »

ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਇਸ ਸਬੰਧੀ ਅਗਲੀ

ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ Read More »

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ Read More »

Scroll to Top