ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

NCERT ਦੀ ਕਿਤਾਬ ‘ਚ ਸਿੱਖਾਂ ਬਾਰੇ ਗਲਤ ਜਾਣਕਾਰੀ ਦੇਣ ‘ਤੇ SGPC ਨੇ ਜਤਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਸ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜਾ ਐਨਸੀਈਆਰਟੀ ਇਸ ਨੂੰ ਤੁਰੰਤ ਹਟਾਏ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਕੁਝ ਨਵੀਆਂ ਸ਼ਾਮਲ ਕਰਨ ਸਮੇਂ ਫਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਜੋ ਮੌਜੂਦਾ ਕੇਂਦਰ ਸਰਕਾਰ ਨੂੰ ਵਾਰਾ ਖਾਂਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਖਾਸ ਕਰਕੇ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖਤਮ ਕੀਤੇ ਜਾ ਰਹੇ ਹਨ ਅਤੇ ਮਨਮਰਜੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸੇ ਅਨੁਸਾਰ ਸੋਚੀ ਸਮਝੀ ਚਾਲ ਤਹਿਤ ਹੀ ‘ਸੁਤੰਤਰ ਭਾਰਤ ’ਚ ਰਾਜਨੀਤੀ’ ਪੁਸਤਕ ਵਿਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਕੀਤੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿਚ ਕੋਈ ਵੀ ਗਲਤ ਗੱਲ ਸ਼ਾਮਲ ਨਹੀਂ ਹੈ। ਇਸ ਵਿਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਵੀ ਅਜਿਹੇ ਹੀ ਹਾਲਾਤ ਹਨ। ਸੂਬਿਆਂ ਦੇ ਹੱਕਾਂ ਅਤੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

 

Loading

Scroll to Top