ਪਿਛਲੇ 36 ਦਿਨਾਂ ਤੋਂ ਪੁਲਸ ਵੱਲੋਂ ਭਗੌੜਾ ਚੱਲ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੀ ਗਿ੍ਰਫਤਾਰੀ ਦੀਆਂ ਖਬਰਾਂ ਮੀਡੀਆ ’ਚ ਸਾਹਮਣੇ ਆ ਰਹੀਆਂ ਹਨ। ਪੰਜਾਬ ਪੁਲਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਕਿ ਮੋਗਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਗੱਲਾਂ ਸਾਹਮਣੇ ਆ ਰਹੀਆਂ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਆਪ ਸਰੰਡਰ ਕੀਤਾ ਹੈ। ਅਜੇ ਪੁਲਸ ਵੱਲੋਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਬੱਸ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।