ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਆਪ ਸਰਕਾਰ ਦਲਿਤਾਂ ਨਾਲ ਵਧੀਕੀਆਂ ਕਿਉਂ ਕਰ ਰਹੀ ਹੈ?

ਆਪ ਸਰਕਾਰ ਨੂੰ ਪੁੱਛਿਆ ਕਿ ਆਪ ਨੇ ਦਲਿਤ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰਨ ਦਾ ਵਾਅਦਾ ਪੂਰਾ ਕਿਉਂ ਨਹੀਂ ਕੀਤਾ, ਨਾ ਹੀ ਇਕ ਵੀ ਦਲਿਤ ਰਾਜ ਸਭਾ ਲਈ ਨਾਮਜ਼ਦ ਕੀਤਾ ਤੇ ਅਦਾਲਤ ਵਿਚ ਲਾਅ ਅਫਸਰ ਨਿਯੁਕਤ ਕਰਨ ਲਈ ਕੋਈ ਵੀ  ਦਲਿਤ ਯੋਗ ਨਾ ਹੋਣ ਦੇ ਬਿਆਨ ਦੇ ਕੇ ਐਸ ਸੀ ਭਾਈਚਾਰੇ ਨੂੰ ਜ਼ਲੀਲ ਕਿਉਂ ਕੀਤਾ ?

 
ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਆਮ ਆਦਮੀ ਪਾਰਟੀ ਨੇ ਦਲਿਤਾਂ ਨੂੰ ਸਿਆਸੀ ਤੇ ਪ੍ਰਸ਼ਾਸਕੀ ਖੇਤਰਾਂ ਦੇ ਦਾਇਰੇ ਵਿਚੋਂ ਬਾਹਰ ਰੱਖ ਕੇ ਉਹਨਾਂ ਨਾਲ ਵਧੀਕੀਆਂ ਕਿਉਂ ਕੀਤੀਆਂ ਹਨ।

 
ਇਥੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਵਾਅਦਾ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ ਵਿਚ ਆਈ ਤਾਂ ਇਕ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਦੂਜੇ ਪਾਸੇ ਪਾਰਟੀ ਨੂੰ ਇਸ ਅਹੁਦੇ ਲਈ ਇਕ ਵੀ ਦਲਿਤ ਆਗੂ ਯੋਗ ਨਹੀਂ ਲੱਭਿਆ।
 
ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਆਪ ਸਰਕਾਰ ਨੇ 7 ਉਮੀਦਵਾਰਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਪਰ ਉਹਨਾਂ ਵਿਚੋਂ ਇਕ ਵੀ ਅਨੁਸੂਚਿਤ ਜਾਤੀ ਆਗੂ ਉੱਚ ਸਦਨ ਲਈ ਨਾਮਜ਼ਦ ਨਹੀਂ ਕੀਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਦਫਤਰ ਨੇ ਹਾਈ ਕੋਰਟ ਵਿਚ ਇਕ ਹਲਫੀਆ ਬਿਆਨ ਦਾਇਰ ਕਰ ਕੇ ਇਹ ਦੱਸਿਆ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਉਮੀਦਵਾਰ ਪੰਜਾਬ ਵਿਚ ਲਾਅ ਅਫਸਰ ਨਿਯੁਕਤ ਕਰਨ ਦੇ ਯੋਗ ਨਹੀਂ ਹਨ। ਉਹਨਾਂ ਕਿਹਾ ਕਿ ਇਹ ਆਪ ਸਰਕਾਰ ਵੱਲੋਂ ਦਲਿਤ ਭਾਈਚਾਰੇ ਦਾ ਵੱਡਾ ਅਪਮਾਨ ਹੈ ਜਦੋਂ ਕਿ ਸਰਕਾਰ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਨਾਂ ’ਤੇ ਸਹੁੰਆਂ ਚੁੱਕਦੀ ਹੈ।

ਡਾ. ਸੁੱਖੀ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਰਾਖਵੇਂਕਰਨ ਦੇ ਮਾਮਲੇ ਵਿਚ ਨੀਤੀ ਦੀ ਪਾਲਣਾ ਨਹੀਂ ਕਰ ਰਹੀ ਅਤੇ ਵੱਖ-ਵੱਖ ਵਿਭਾਗਾਂ ਵਿਚ ਦਲਿਤਾਂ ਨਾਲ ਤਰੱਕੀਆਂ ਦੇ ਮਾਮਲੇ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਅਨੁਸੂਚਿਤ ਭਾਈਚਾਰੇ ਨਾਲ ਸਬੰਧਤ ਸੀਨੀਅਰ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਨਿਯੁਕਤੀ ਵਿਚ ਅਣਡਿੱਠ ਕੀਤਾ ਗਿਆ।

ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ਹੀ ਸਬੰਧਤ ਹਨ ਤੇ ਉਹਨਾਂ ਆਪਣੀ ਸਿੱਖਿਆ ਵੀ ਜਲੰਧਰ ਤੋਂ ਹੀ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਮੈਨੂੰ ਬਾਹਰਲਾ ਉਮੀਦਵਾਰ ਦੱਸਣ ਦੇ ਯਤਨ ਇਸ ਕਰ ਕੇ ਕੀਤੇ ਜਾ ਰਹੇ ਹਨ ਕਿਉਂਕਿ ਮੈਨੂੰ ਸਮਾਜ ਦੇ ਸਾਰੇ ਵਰਗਾਂ ਤੋਂ ਵੱਡਾ ਸਮਰਥਨ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਮੈਂ ਆਪ ਤੇ ਭਾਜਪਾ ਦੋਵੇਂ ਉਮੀਦਵਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਧਾਨ ਸਭਾ ਵਿਚ ਕਾਰਗੁਜ਼ਾਰੀ ਦੇ ਮਾਮਲੇ ਵਿਚ ਉਹਨਾਂ ਨਾਲ ਖੁੱਲ੍ਹੀ ਬਹਿਸ ਕਰਨ। ਉਹਨਾਂ ਕਿਹਾ ਕਿ ਮੈਂ ਜਲੰਧਰ ਦੇ ਵੋਟਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਜੇਕਰ ਉਹ ਸਮਝਦੇ ਹਨ ਕਿ ਉਹਨਾਂ ਨੇ ਵਿਧਾਇਕ ਅਤੇ ਸਮਾਜਿਕ ਕਾਰਕੁੰਨ ਤੇ ਇਕ ਡਾਕਟਰ ਵਜੋਂ ਸਮਾਜ ਦੀ ਸੇਵਾ ਕੀਤੀ ਹੈ ਤਾਂ ਉਹਨਾਂ ਲਈ ਵੋਟ ਦੇਣ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਗੈਂਗਸਟਰ ਖਤਮ ਕਰਨ ਤੇ ਸੂਬੇ ਵਿਚ ਸ਼ਾਂਤੀ ਲਿਆਉਣ ਦੇ ਦਾਅਵੇ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹਨ ਜਿਹਨਾਂ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਸਨ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਇਸ ਫੈਸਲੇ ਬਾਰੇ ਟਵੀਟ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਕਾਰਨ ਮੂਸੇਵਾਲਾ ਦਾ ਕਤਲ ਕੀਤਾ ਗਿਆ। ਉਹਨਾਂ ਕਿਹਾਕਿ  ਕਿਸ ਤਰੀਕੇ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੈ, ਉਹ ਜੇਲ੍ਹ ਵਿਚੋਂ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਤੋਂ ਹੀ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ।
ਸਰਦਾਰ ਮਜੀਠੀਆ ਨੇ ਆਪ ਸਰਕਾਰ ਵੱਲੋਂ ਨਿਰਦੋਸ਼ ਸਿੱਖਾਂ ਖਿਲਾਫ ਕੇਸ ਦਰਜ ਕਰਨ ਅਤੇ ਐਨ ਐਸ ਏ ਵਰਗੇ ਕਾਨੂੰਨ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਯੂ ਕੇ ਦੀ ਫਲਾਈਟ ਫੜਨ ਵੇਲੇ ਕਿਰਨਜੀਤ ਕੌਰ ਨਾਲ ਕੀਤੀ ਧੱਕੇਸ਼ਾਹੀ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਸ ਖਿਲਾਫ ਕੋਈ ਵੀ ਫੌਜਦਾਰੀ ਕੇਸ ਲੰਬਿਤ ਨਾ ਹੋਣ ਦੇ ਬਾਵਜੂਦ ਵੀ ਉਸ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਜੋ ਨਿੰਦਣਯੋਗ ਹੈ। 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की