ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ ਤੇ ਪਹੁੰਚੇ ਮੈਡਮ ਪੂਨਮ ਕਾਂਗੜਾ ਮੈਂਬਰ ਐਸਸੀ ਕਮਿਸ਼ਨ

ਹਰਜਿੰਦਰ ਕੌਰ ਚੱਬੇਵਾਲ ਦੇ ਘਰ ਐਸਸੀ ਭਾਈਚਾਰੇ ਦੀਆਂ ਸੁਣੀਆਂ ਸਮੱਸਿਆਂਵਾਂ

ਐਸਸੀ ਵਰਗ ਨੂੰ ਇਨਸਾਫ਼ ਦਿਵਾਉਣ ਲਈ ਐਸਸੀ ਕਮਿਸ਼ਨ ਹਮੇਸ਼ਾ ਤਤਪਰ : ਮੈਡਮ ਪੂਨਮ ਕਾਂਗੜਾ

ਹੁਸ਼ਿਆਰਪੁਰ/ਮਾਹਿਲਪੁਰ   ( ਮੋਨਿਕਾ ) ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੇ ਪਹੁੰਚੇ ਜਿਨ੍ਹਾਂ ਮੈਡਮ ਹਰਜਿੰਦਰ ਕੌਰ ਚੱਬੇਵਾਲ ਸੂਬਾ ਪ੍ਰਧਾਨ ਮਹਿਲਾ ਵਿੰਗ ਭਾਰਤੀਯ ਅੰਬੇਡਕਰ ਮਿਸ਼ਨ ਦੇ ਘਰ ਪਿੰਡ ਖੈਰੜ ਰਾਵਲਬਸੀ (ਅੱਛਰਵਾਲ) ਵਿਖੇ ਐਸ ਸੀ ਵਰਗ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਇਸ ਮੌਕੇ ਮੈਡਮ ਪੂਨਮ ਕਾਂਗੜਾ ਨੇ ਅੱਜ ਦੀ ਆਮਦ ਸਬੰਧੀ ਕਿਹਾ ਕਿ ਮਨਦੀਪ ਕੌਰ ਉਨ੍ਹਾਂ ਦੀ ਛੋਟੀ ਭੈਣ ਹੈ ਉਹ ਅੱਜ ਨਿੱਜੀ ਤੌਰ ਤੇ ਆਪਣੀ ਭੈਣ ਅਤੇ ਪਰਿਵਾਰ ਨੂੰ ਮਿਲਣ ਲਈ ਆਏ ਹਨ ਉਨ੍ਹਾਂ ਸ਼ਿਕਾਇਤ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ੱਕ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਬਹੁਤ ਸਮਾਂ ਬੀਤ ਗਿਆ ਹੈ ਅਤੇ ਐਸ ਸੀ ਵਰਗ ਦੀ ਹਿਫ਼ਾਜ਼ਤ ਲਈ ਸਰਕਾਰਾਂ ਵੱਲੋਂ ਸਖ਼ਤ ਕਾਨੂੰਨ ਬਣਾਏ ਹੋਏ ਹਨ ਪਰੰਤੂ ਅੱਜ ਵੀ ਕੁੱਝ ਉਚ ਜਾਤੀ ਦੇ ਲੋਕਾਂ ਦਾ ਰਵਈਆ ਦਲਿਤਾਂ ਪ੍ਰਤੀ ਬਹੁਤ ਚੰਗਾ ਨਹੀਂ ਹੈ ਜਿਸ ਕਾਰਨ ਕਈ ਜਗ੍ਹਾ ਤੇ ਦਲਿਤਾਂ ਤੇ ਤਸ਼ੱਦਦ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਕਿਹਾ ਕਿ ਐਸ ਸੀ ਕਮਿਸ਼ਨ ਐਸ ਸੀ ਵਰਗ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ ਜਦੋਂ ਕੋਈ ਵੀ ਅਜਿਹਾ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਉਸ ਦਾ ਹੱਲ ਕਰਵਾਇਆ ਜਾਂਦਾ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਕੋਈ ਵੀ ਐਸ ਸੀ ਵਰਗ ਨਾਲ ਸਬੰਧਤ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਨੂੰ ਲੈਕੇ ਐਸ ਸੀ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਦਲਿਤਾਂ ਤੇ ਤਸ਼ੱਦਦ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚਾਹੇਂ ਉਹ ਕਿੰਨੀ ਵੀ ਪਹੁੰਚ ਰੱਖਦੇ ਹੋਣ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਸ਼੍ਰੀ ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਸੁਰਜੀਤ ਸਿੰਘ ਗਿੱਲ, ਵਰਿੰਦਰ ਸਿੰਘ ਪੰਚ, ਸੰਦੀਪ ਸਹੋਤਾ, ਕੁਲਵਿੰਦਰ ਸਿੰਘ ਮੈਂਬਰ, ਹਰਭਜਨ ਸਿੰਘ, ਹਰਮੇਸ਼ ਚੰਦਰ ਪੰਚ,ਦੇਵੀ ਚੰਦ, ਤਰਸੇਮ ਕੌਰ, ਆਸ਼ਾ ਰਾਣੀ, ਕੁਲਵਿੰਦਰ ਕੌਰ, ਸੀਮਾ ਦੇਵੀ,ਸੋਨਮ ਅਤੇ ਸਿਧਾਂਤ ਆਦਿ ਹਾਜ਼ਰ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...