ਜਲੰਧਰ : ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ। ਮੰਤਰੀ ਅਤੇ ਵਿਧਾਇਕ ਨਾਲ ਲੰਬੀ ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ‘ਆਪ’ ਨਗਰ ਨਿਗਮ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਮੇਅਰ ਬਣਾਏਗੀ।
ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਸਹੂਲਤਾਂ ਲਈ ਦਿਨ ਰਾਤ ਇੱਕ ਕਰ ਰਹੇ ਹਨ। ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਇਆ ਗਿਆ। ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਮੰਤਰੀ ਬਲਕਾਰ ਸਿੰਘ ਦੀ ਅਗਵਾਈ ‘ਚ ਜਲੰਧਰ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਜਿੱਤ ਪ੍ਰਾਪਤ ਕਰਨਗੇ |