ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी