ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਨੂੰ ਗੰਭੀਰ ਕਰਾਰ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੋਂ ਵੀ 200 ਰੁਪਏ ਵਸੂਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਮੌਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ਨੂੰ ਘੇਰਿਆ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਖਰਾਬ ਹੈ। ਸੂਬੇ ਵਿਚ ਕੋਈ ਆਮਦਨ ਨਹੀਂ ਹੈ। ਉਨ੍ਹਾਂ ਪੈਨਸ਼ਨ ਧਾਰਕਾਂ ਤੋਂ ਪੈਸੇ ਵਸੂਲਣ ਦੇ ਮੁੱਦੇ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਅਕਤੀਆਂ ਦੇ ਪੈਸੇ ਨਾਲ ਖ਼ਜ਼ਾਨਾ ਭਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੀ ਮਾਰ ਹੇਠ ਹੈ। ਨਵਜੋਤ ਨੇ ਅੱਗੇ ਕਿਹਾ ਕਿ ਅਸਿੱਧੇ ਟੈਕਸ ਤੇ ਹੁਣ ਸਪੱਸ਼ਟ ਸਿੱਧਾ ਟੈਕਸ ਹੈ। ਪੰਜਾਬ ਸਰਕਾਰ ਦੀ ਵਿੱਤੀ ਹਾਲਤ ਖਸਤਾ ਹਾਲਤ ‘ਚ ਸਾਫ ਦਿਖਾਈ ਦਿੰਦੀ ਹੈ।