ਚੰਡੀਗੜ੍ਹ : ਸੀਨੀਅਰ ਆਈ ਏ ਐਸ ਅਧਿਕਾਰੀ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਵੀ ਮੌਜੂਦ ਸਨ. ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਚ ਵੱਡਾ ਸੁਧਾਰ ਹੋਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਰੋਕੇ ਫੰਡਾਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ।