ਪਾਕਿਸਤਾਨ ਵਿਚ ਘੱਟ-ਗਿਣਤੀ ਭਾਈਚਾਰੇ ਤੇ ਸਿੱਖਾਂ ‘ਤੇ ਜ਼ੁਲਮ ਜਾਰੀ ਹੈ। ਬੀਤੇ ਦਿਨੀਂ ਸਿੱਖ ਨੌਜਵਾਨ ਦੀ ਹੱਤਿਆ ਦੇ ਬਾਅਦ ਹੁਣ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪਾਕਿਸਤਾਨ ਵਿਚ ਗੁਰਦੁਆਰੇ ‘ਤੇ ਹਮਲਾ ਕਰ ਦਿੱਤਾ ਤੇ ਪਾਠ ਰੁਕਵਾਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਵਿਰੋਧ ਕੀਤਾ ਤੇ ਪਾਕਿਸਤਾਨ ਸਰਕਾਰ ਤੋਂ ਕਾਰਵਾਈ ਦੀ ਅਪੀਲ ਕੀਤੀ ਹੈ।
ਇਹ ਘਟਨਾ ਪਾਕਿਸਤਾਨ ਦੇ ਸਿੰਧ ਵਿਚ ਸੱਖਰ ਇਲਾਕੇ ਦੇ ਗੁਰਦੁਆਰੇ ਵਿਚ ਹੋਈ। ਸੱਖਰ ਸਥਿਤ ਗੁਰਦੁਆਰੇ ਵਿਚ ਗੁਰਬਾਣੀ ਦਾ ਪਾਠ ਚੱਲ ਰਿਹਾ ਸੀ। ਇਸੇ ਦੌਰਾਨ ਮੁਸਲਿਮ ਭਾਈਚਾਰੇ ਦੇ ਕੁਝ ਲੋਕਾਂ ਨੇ ਗੁਰਦੁਆਰੇ ‘ਤੇ ਹਮਲਾ ਕਰ ਦਿੱਤਾ। ਸਾਰਿਆਂ ਨੂੰ ਗੁਰਦੁਆਰੇ ਤੋਂ ਬਾਹਰ ਜਾਣ ਲਈ ਕਿਹਾ। ਸਿੱਖ ਤੇ ਹਿੰਦੂ ਭਾਈਚਾਰੇ ਦੇ ਲੋਕ ਇਸ ਦੌਰਾਨ ਇਕੱਠੇ ਹੋ ਗਏ ਤੇ ਮੁਲਜ਼ਮਾਂ ਨੂੰ ਫੜ ਲਿਆ। ਮੁਲਜ਼ਮ ਈਦ ‘ਤੇ ਕਿਸੇ ਵੀ ਹੋਰ ਧਰਮ ਦੇ ਪਾਠ ਦੇ ਚਲਣ ਦਾ ਵਿਰੋਧ ਕਰ ਰਹੇ ਸਨ।