ਅੰਮ੍ਰਿਤਪਾਲ ਸਿੰਘ ਵੱਲੋਂ ਭੁੱਖ ਹੜਤਾਲ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਲਗਾਏ ਇਲਜ਼ਾਮਾਂ ਬਾਰੇ ਜਾਣਕਾਰੀ ਲਈ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸਿਰਫ ਇੱਕ ਦਿਨ ਹੀ ਅੰਮਿਰਤਪਾਲ ਸਿੰਘ ਦੇ ਖਾਣੇ ਵਿੱਚ ਦਿੱਕਤ ਆਈ ਸੀ। ਜਿਸ ਤੋਂ ਬਾਅਦ ਹੁਣ ਸਭ ਠੀਕ ਹੈ ਉਨ੍ਹਾਂ ਨੇ ਕਿਹਾ ਕਿ ਭੁੱਖ ਹੜਤਾਲ ਵਾਲੀ ਕੋਈ ਗੱਲ ਨਹੀਂ ਹੈ । ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਅੰਮ੍ਰਿਤਪਾਲ ਦੇ ਨਾਲ ਫੋਨ ’ਤੇ ਗੱਲ ਨਹੀਂ ਹੋ ਰਹੀ ਸੀ । ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਹੁਣ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦਾ ਪਰਿਵਾਰਕ ਮੈਂਬਰ ਹਫਤੇ ਵਿੱਚ ਇੱਕ ਵਾਰ ਗੱਲ ਕਰ ਸਕਣਗੇ ।
ਜ਼ਿਕਰਯੋਗ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਕਥਿਤ ਤੌਰ ਉਤੇ ਭੁੱਖ ਹੜਤਾਲ ਬਾਰੇ ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਨਾਮ ਉਤੇ ਵਾਇਰਲ ਹੋ ਰਹੀ ਇਕ ਪੋਸਟਚ ਵਿਚ ਇਹ ਦਾਅਵਾ ਕੀਤਾ ਗਿਆ ਹੈ। ਦਰਅਸਲ ਇਹ ਪ੍ਰੈਸ ਨੋਟ ਪੰਥਕ ਨਿਊਜ਼ ਨਾਮ ਦੀ ਈਮੇਲ ਰਾਹੀਂ ਅੰਮ੍ਰਿਤਸਰ ਦੇ ਸਾਰੇ ਮੀਡੀਆ ਨੂੰ ਭੇਜਿਆ ਗਿਆ ਹੈ। ਪਰ ਫਿਲਹਾਲ ਪਰਿਵਾਰ ਨਾਲ ਗੱਲ ਨਹੀਂ ਹੋ ਸਕੀ। ਪੋਸਟ ਮੁਤਾਬਕ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਗਈ ਉਸ ਦੀ ਪਤਨੀ ਕਿਰਨਦੀਪ ਕੌਰ ਨੇ ਇਸ ਸਬੰਧੀ ਲਿਖਿਆ ਹੈ- ‘ਹਰ ਹਫਤੇ ਮੈਂ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਜਾਂਦੀ ਹਾਂ, ਹਰ ਹਫਤੇ ਵਾਂਗ ਅੱਜ ਦੀ ਮੁਲਾਕਾਤ ਦਾ ਸਮਾਂ ਵੀ ਬਹੁਤ ਛੇਤੀ ਲੰਘ ਗਿਆ।