ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਕਿਹਾ ਕਿ ਉਹ 2024 ਵਿਚ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ ਅਤੇ ਲੋਕਾਂ ਨੂੰ ਇਹ ਦੱਸਣ ਲਈ ਮੁਹਿੰਮ ਚਲਾਏਗੀ ਕਿ ਰਾਜਧਾਨੀ ‘ਚ ਪ੍ਰਸ਼ਾਸਨਿਕ ਸੇਵਾਵਾਂ ‘ਤੇ ਕੰਚਰੋਲ ਸਬੰਧੀ ਕੇਂਦਰ ਦਾ ਆਰਡੀਨੈਂਸ ਉਨ੍ਹਾਂ ਦੇ ਵਿਰੁੱਧ ਹੈ।
ਦਿੱਲੀ ਅਤੇ ਹਰਿਆਣਾ ਦੇ ‘ਆਪ’ ਆਗੂਆਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਵਿਰੋਧੀ ਪਾਰਟੀਆਂ ਨੂੰ ਭਾਜਪਾ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਦੇ ‘ਰਵੱਈਏ’ ‘ਤੇ ਨਿਰਭਰ ਕਰਦਾ ਹੈ।
‘ਆਪ’ ਆਰਡੀਨੈਂਸ ਦੇ ਮੁੱਦੇ ‘ਤੇ ਕਈ ਗੈਰ-ਭਾਜਪਾ ਪਾਰਟੀਆਂ ਦਾ ਸਮਰਥਨ ਹਾਸਲ ਕਰਨ ‘ਚ ਕਾਮਯਾਬ ਰਹੀ ਹੈ, ਜਦਕਿ ਕਾਂਗਰਸ ਨੇ ਅਜੇ ਆਰਡੀਨੈਂਸ ਦੀ ਨਿੰਦਾ ਨਹੀਂ ਕੀਤੀ ਹੈ।