ਨੇਪਾਲ ‘ਚ ਲਾਪਤਾ ਹੈਲੀਕਾਪਟਰ ਹੋਇਆ ਦਰਦਨਾਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ

ਨੇਪਾਲ ‘ਚ ਮੰਗਲਵਾਰ ਦੀ ਸਵੇਰ ਨੂੰ ਲਾਪਤਾ ਹੋਇਆ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ ਦਾ ਮਲਬਾ ਬਰਾਮਦ ਕਰ ਲਿਆ ਗਿਆ ਹੈ। ਰਿਪੋਰਟ ਮੁਤਾਬਕ ਹੈਲੀਕਾਪਟਰ ‘ਚ ਸਵਾਰ ਸਾਰਿਆਂ ਦੀ ਮੌਤ ਹੋ ਗਈ ਹੈ। ਸਾਰੇ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਵਿੱਚ ਪੰਜ ਵਿਦੇਸ਼ੀ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ।

ਨੇਪਾਲ ਦੀ ਖੋਜ ਟੀਮ ਨੇ ਕਰੈਸ਼ ਹੋਏ ਹੈਲੀਕਾਪਟਰ ਦਾ ਮਲਬਾ ਬਰਾਮਦ ਕਰ ਲਿਆ ਹੈ। ਕੋਸ਼ੀ ਪ੍ਰਾਂਤ ਪੁਲਿਸ ਦੇ ਡੀਆਈਜੀ ਰਾਜੇਸ਼ਨਾਥ ਬਸਤੋਲਾ ਨੇ ਏਐਨਆਈ ਨੂੰ ਦੱਸਿਆ ਕਿ ‘ਪਿੰਡ ਵਾਸੀਆਂ ਨੇ ਨੇਪਾਲ ਖੋਜ ਟੀਮ ਨੂੰ ਹੈਲੀਕਾਪਟਰ ਹਾਦਸੇ ਦੀ ਸੂਚਨਾ ਦਿੱਤੀ। ਜ਼ਿਕਰਯੋਗ ਹੈ ਕਿ ਮਨਾਂਗ ਏਅਰ ਦੇ ਇਸ ਹੈਲੀਕਾਪਟਰ ਨੇ ਮੰਗਲਵਾਰ ਸਵੇਰੇ 10.10 ਮਿੰਟ ‘ਤੇ ਉਡਾਣ ਭਰੀ ਸੀ, ਜਿਸ ਤੋਂ 15 ਮਿੰਟ ਬਾਅਦ ਹੈਲੀਕਾਪਟਰ ਦਾ ਸੰਪਰਕ ਟੁੱਟ ਗਿਆ ਸੀ।

ਇਦਾਂ ਹੋਇਆ ਸੀ ਹੈਲੀਕਾਪਟਰ ਕ੍ਰੈਸ਼

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਨਾਂਗ ਏਅਰ ਹੈਲੀਕਾਪਟਰ ਦਾ ਮੰਗਲਵਾਰ ਸਵੇਰੇ ਸੰਪਰਕ ਟੁੱਟ ਗਿਆ ਅਤੇ ਸੋਲੁਖੁੰਬੂ ਜ਼ਿਲ੍ਹੇ ਦੇ ਲਿਖੁਪੀਕੇ ਗ੍ਰਾਮੀਣ ਨਗਰਪਾਲਿਕਾ ਦੇ ਲਮਜੁਰਾ ‘ਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਧਿਕਾਰੀ ਮੁਤਾਬਕ ਅਜਿਹਾ ਲੱਗਦਾ ਹੈ ਕਿ ਹੈਲੀਕਾਪਟਰ ਪਹਾੜ ਦੀ ਚੋਟੀ ‘ਤੇ ਇਕ ਦਰੱਖਤ ਨਾਲ ਟਕਰਾ ਗਿਆ ਹੈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਰਾਜੇਸ਼ਨਾਥ ਬਸਤੋਲਾ ਨੇ ਕਿਹਾ ਹੈ ਕਿ ਬਰਾਮਦ ਹੋਈਆਂ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮਨਾਂਗ ਏਅਰ ਆਪਰੇਸ਼ਨਸ ਅਤੇ ਸਕਿਓਰਿਟੀ ਮੈਨੇਜਰ ਰਾਜੂ ਨਿਊਪੇਨ ਮੁਤਾਬਕ ਹੈਲੀਕਾਪਟਰ ‘ਚ ਕੈਪਟਨ ਚੇਤ ਬਹਾਦੁਰ ਗੁਰੰਗ ਦੇ ਨਾਲ ਪੰਜ ਮੈਕਸੀਕਨ ਨਾਗਰਿਕ ਸਵਾਰ ਸਨ। ਜਿਸ ਦੀ ਮੌਤ ਹੋ ਗਈ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी