ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ। ਜਿਸ ਵਿੱਚ 22 ਰਾਜ ਸਰਕਾਰਾਂ ਨੂੰ 7,532 ਕਰੋੜ ਰੁਪਏ ਦਿੱਤੇ ਜਾ ਰਹੇ ਹਨ।
ਭਾਰੀ ਮੀਂਹ ਦੇ ਮੱਦੇਨਜ਼ਰ ਪਿਛਲੇ ਵਿੱਤੀ ਸਾਲ ਵਿੱਚ ਰਾਜਾਂ ਨੂੰ ਮੁਹੱਈਆ ਕਰਵਾਈ ਗਈ ਰਾਸ਼ੀ ਦੇ ਉਪਯੋਗਤਾ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਰਾਜਾਂ ਨੂੰ ਤੁਰੰਤ ਸਹਾਇਤਾ ਵਜੋਂ ਰਾਸ਼ੀ ਜਾਰੀ ਕੀਤੀ ਗਈ ਹੈ। SDRF ਦਾ ਗਠਨ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 48(1)(a) ਦੇ ਤਹਿਤ ਹਰੇਕ ਰਾਜ ਵਿੱਚ ਕੀਤਾ ਗਿਆ ਹੈ। ਕੇਂਦਰ ਸਰਕਾਰ ਆਮ ਰਾਜਾਂ ਵਿੱਚ SDRF ਦਾ 75% ਅਤੇ ਉੱਤਰ-ਪੂਰਬ ਅਤੇ ਹਿਮਾਲੀਅਨ ਰਾਜਾਂ ਵਿੱਚ 90% ਯੋਗਦਾਨ ਪਾਉਂਦੀ ਹੈ।
ਪੈਕੇਜ ਦੋ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ
ਵਿੱਤ ਕਮਿਸ਼ਨ ਦੁਆਰਾ ਸਿਫ਼ਾਰਸ਼ ਕੀਤੇ ਅਨੁਸਾਰ ਸਾਲਾਨਾ ਕੇਂਦਰੀ ਯੋਗਦਾਨ ਦੋ ਬਰਾਬਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਹਦਾਇਤਾਂ ਅਨੁਸਾਰ, ਫੰਡ ਪਿਛਲੀ ਕਿਸ਼ਤ ਵਿੱਚ ਜਾਰੀ ਕੀਤੀ ਗਈ ਰਕਮ ਦੇ ਉਪਯੋਗਤਾ ਸਰਟੀਫਿਕੇਟ ਅਤੇ ਐਸ.ਡੀ.ਆਰ.ਐਫ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਰਾਜ ਸਰਕਾਰ ਤੋਂ ਰਿਪੋਰਟ ਪ੍ਰਾਪਤ ਕਰਨ ‘ਤੇ ਜਾਰੀ ਕੀਤੇ ਜਾਂਦੇ ਹਨ। ਪਰ ਇਸ ਵਾਰ ਹਾਲਾਤਾਂ ਦੇ ਮੱਦੇਨਜ਼ਰ ਇਹ ਪੈਕੇਜ ਜਾਰੀ ਕਰਦੇ ਸਮੇਂ ਇਹ ਸ਼ਰਤਾਂ ਮੁਆਫ ਕਰ ਦਿੱਤੀਆਂ ਗਈਆਂ ਹਨ।