ਭਾਰਤੀ ਕ੍ਰਿਕਟ ਟੀਮ ਨੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਦੀ ਮਾਂ ਨਾਲ ਹੋਈ ਇਕ ਘਟਨਾ ਸਾਹਮਣੇ ਆਈ ਹੈ। ਯੁਵਰਾਜ ਦੀ ਮਾਂ ਸ਼ਬਨਮ ਸਿੰਘ ਨਾਲ ਧੋਖਾਦੇਹੀ ਦੇ 40 ਲੱਖ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮਹਿਲਾ ਨੇ ਬਦਨਾਮ ਕਰ ਦੇਣ ਦੀ ਧਮਕੀ ਦਿੰਦੇ ਹੋਏ ਇਨ੍ਹਾਂ ਪੈਸਿਆਂ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿਚ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਯੁਵਰਾਜ ਸਿੰਘ ਦੀ ਮਾਂ ਨੂੰ ਧਮਕਾਉਣ ਵਾਲੀ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਯੁਵਰਾਜ ਸਿੰਘ ਦੀ ਮਾਂ ਨਾਲ ਧੋਖਾਦੇਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਯੁਵੀ ਦੀ ਮਾਂ ਸ਼ਬਨਮ ਨੂੰ ਇਕ ਮਹਿਲਾ ਨੇ ਬਦਨਾਮ ਕਰਨ ਦੀ ਧਮਕੀ ਦਿੰਦੇ ਹੋਏ ਉਨ੍ਹਾਂ ਤੋਂ 40 ਲੱਖ ਰੁਪਏ ਦੀ ਮੰਗ ਕੀਤੀ ਸੀ। ਯੁਵਰਾਜ ਸਿੰਘ ਦੀ ਮਾਂ ਨੇ ਪੈਸਿਆਂ ਦਾ ਇੰਤਜ਼ਾਮ ਕਰਨ ਲਈ ਕੁਝ ਦਿਨਾਂ ਦਾ ਸਮਾਂ ਮੰਗਿਆ ਤੇ ਜਦੋਂ ਸ਼ੁਰੂਆਤੀ 5 ਲੱਖ ਰੁਪਏ ਦੇਣ ਦੀ ਗੱਲ ਆਈ ਤਾਂ ਮੁਲਜ਼ਮ ਮਹਿਲਾ ਨੂੰ ਪੁਲਿਸ ਨੇ ਰੰਗੇ ਹੱਥੀਂ ਫੜ ਲਿਆ।
ਰਿਪੋਰਟ ਮੁਤਾਬਕ ਯੁਵਰਾਜ ਸਿੰਘ ਦੀ ਮਾਂ ਨੇ ਪੈਸਿਆਂ ਦੀ ਮੰਗ ਕਰਨ ਦੇ ਮਾਮਲੇ ਵਿਚ ਗੁਰੂਗ੍ਰਾਮ ਦੇ ਡੀਐੱਲਐੱਫ ਫੇਜ਼-1 ਥਾਣਾ ਵਿਚ FIR ਦਰਜ ਕਰਾਈ ਗਈ ਹੈ। ਪੁਲਿਸ ਨੇ ਜੋ ਜਾਣਕਾਰੀ ਦਿੱਤੀ ਹੈ ਉਸ ਮੁਤਾਬਕ ਜਿਸ ਮਹਿਲਾ ਨੇ ਸ਼ਬਨਮ ਸਿੰਘ ਨਾਲ ਪੈਸਿਆਂ ਦੀ ਮੰਗ ਕੀਤੀ ਉਸ ਨੂੰ ਯੁਵਰਾਜ ਸਿੰਘ ਦੇ ਭਰਾ ਜੋਰਾਵਰ ਸਿੰਘ ਦੀ ਦੇਖਭਾਲ ਲਈ ਰੱਖਿਆ ਗਿਆਸੀ। ਸਿਰਫ 20 ਦਿਨਾਂ ਤੱਕ ਕੰਮ ਕਰਨ ਦੇ ਬਾਅਦ ਉਸ ਨੂੰ ਹਟਾ ਦਿੱਤਾ ਗਿਆ।
ਦੱਸਿਆ ਜਾਂਦਾ ਹੈ ਕਿ ਮੁਲਜ਼ਮ ਮਹਿਲਾ ਨੂੰ ਯੁਵਰਾਜ ਸਿੰਘ ਦੇ ਭਰਾ ਦੀ ਦੇਖਭਾਲ ਲਈ ਰੱਖਿਆ ਗਿਆ ਸੀ ਉਹ ਉਨ੍ਹਾਂ ਦੇ ਭਰਾ ਨੂੰ ਆਪਣੇ ਜਾਲ ਵਿਚ ਫਸਾਉਣ ਲੱਗੀ ਸੀ। ਜਦੋਂ ਪਰਿਵਾਰ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਮੁਲਜ਼ਮ ਮਹਿਲਾ ਨੂੰ ਕੰਮ ਤੋਂ ਹਟਾਉਣ ਦਾ ਫੈਸਲਾ ਕੀਤਾ। ਕੰਮ ਤੋਂ ਹਟਾਏ ਜਾਣ ਦੇ ਬਾਅਦ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਮੁਲਜ਼ਮ ਮਹਿਲਾ ਮੈਸੇਜ ਤੇ ਕਾਲ ਕਰਦੀ ਸੀ। ਉਨ੍ਹਾਂ ਦੇ ਪਰਿਵਾਰ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀ ਧਮਕੀ ਦਿੰਦੀ ਸੀ। ਮੁਲਜ਼ਮ ਮਹਿਲਾ ਨੇ ਪਰਿਵਾਰ ਨੂੰ ਬਦਨਾਮ ਕਰਨ ਦੀ ਧਮਕੀ ਦਿੱਤੀ ਸੀ ਤੇ ਉਸ ਦੇ ਬਦਲੇ ਵਿਚ 40 ਲੱਖ ਰੁਪਏ ਮੰਗੇ ਸੀ।