ਮਾਨ ਕੈਬਨਿਟ ‘ਚੋਂ ਇਹਨਾਂ 2 ਮੰਤਰੀਆਂ ਦੀ ਹੋਵੇਗੀ ਛੁੱਟੀ, ਤਿੰਨ ਨਵੇਂ ਵਿਧਾਇਕਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ

ਪੰਜਾਬ ਦੀ ਕੈਬਨਿਟ ‘ਚ ਇੱਕ ਵਾ ਮੁੜ ਤੋਂ ਵੱਡਾ ਫੇਰ ਬਦਲ ਹੋਣ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 2 ਤੋਂ ਤਿੰਨ ਮੰਤਰੀਆਂ ਦੀ ਛੁੱਟੀ ਕਰ ਸਕਦੇ ਹਨ। ਅਤੇ ਉਹਨਾਂ ਦੀ ਥਾਂ ‘ਤੇ ਨਵੇਂ ਚੇਹਰੇ ਸ਼ਾਮਲ ਕੀਤੇ ਜਾ ਸਕਦੇ ਹਨ।

ਸੂਤਰਾਂ ਮੁਤਾਬਕ ਲੰਬੇ ਸਮੇਂ ਤੋਂ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਇਸ ਜਾਲ ‘ਚ ਫਸ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਫੇਰਬਦਲ ਲਈ ਦਿੱਲੀ ਹਾਈਕਮਾਂਡ ਤੋਂ ਹਰੀ ਝੰਡੀ ਮਿਲ ਗਈ ਹੈ। ਹਾਈਕਮਾਂਡ ਦਾ ਕਹਿਣਾ ਹੈ ਕਿ ਜਿਨ੍ਹਾਂ ਮੰਤਰੀਆਂ ‘ਤੇ ਗੰਭੀਰ ਦੋਸ਼ ਲੱਗੇ ਹਨ, ਉਨ੍ਹਾਂ ਬਾਰੇ ਪਾਰਟੀ ਆਪਣੇ ਪੱਧਰ ‘ਤੇ ਕੋਈ ਸਖ਼ਤ ਫੈਸਲਾ ਲੈ ਸਕਦੀ ਹੈ। ਜਿਨ੍ਹਾਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਨ੍ਹਾਂ ਵਿੱਚੋਂ ਇੱਕ ਮਾਝਾ ਅਤੇ ਇੱਕ ਮਾਲਵਾ ਤੋਂ ਹੈ।

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਤੋਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਰਿਪੋਰਟ ਤਲਬ ਕੀਤੀ ਸੀ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ 2 ਮੌਜੂਦਾ ਮੰਤਰੀਆਂ ਦੇ ਗਾਜ ਡਿੱਗ ਸਕਦੀ ਹੈ। ਅਤੇ ਇਹਨਾਂ ਦੀ ਥਾਂ ‘ਤੇ ਕੁੱਲ 3 ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਮੰਤਰੀ ਲਾਲਚੰਦ ਕਟਾਰੂਚੱਕ ਦਾ ਨਾਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਦੇ ਸ਼ੋਸ਼ਣ ਅਤੇ ਪਠਾਨਕੋਟ ਦੇ ਜ਼ਮੀਨੀ ਵਿਵਾਦ ਵਿੱਚ ਸਾਹਮਣੇ ਆਇਆ ਹੈ। ਬਾਅਦ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਵਾਪਸ ਲੈ ਲਏ। ਲਾਲ ਚੰਕ ਕਟਾਰੂਚੱਕ ‘ਤੇ ਹੁਣ ਪਠਾਨਕੋਟ ਪੰਚਾਇਤੀ ਜ਼ਮੀਨ ਮਾਮਲੇ ਵਿੱਚ ਵੀ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਮੰਤਰੀ ਲਾਲ ਚੰਕ ਕਟਾਰੂਚੱਕ ਦੇ ਕਹਿਣ ‘ਤੇ ਹੀ 100 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਨੂੰ ਦਿੱਤੀ ਗਈ।

ਇਸ ਤੋਂ ਇਲਾਵਾ ਪਠਾਨਕੋਟ ਦੇ ਨਰੋਟ ਜੈਮਲ ਸਿੰਘ ਬਲਾਕ ਦੇ ਪਿੰਡ ਗੋਲ ਦੀ ਪੰਚਾਇਤੀ ਜ਼ੀਮਨ ਘੁਟਾਲਾ ਮਾਮਲੇ ‘ਚ ਕਾਂਗਰਸ ਸਾਬਕਾ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੀ ਨਾਮ ਜੋੜ ਰਹੀ ਹੈ। ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ, ਪ੍ਰਤਾਪ ਸਿੰਘ ਬਾਜਵਾ ਅਤੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਕੁਲਦੀਪ ਧਾਲੀਵਾਲ ਦੀ ਵੀ ਇਸ ਮਾਮਲੇ ਵਿੱਚ ਮਿਲੀਭੁਗਤ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी