•ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਇਸ ਸਬੰਧੀ ਵਿਦੇਸ਼ ਮੰਤਰੀ ਨੂੰ ਪੱਤਰ ਵੀ ਲਿਖਿਆ
ਨਿਊਯਾਰਕ (ਰਾਜ ਗੋਗਨਾ)—ਨਿਊਯਾਰਕ ਵਿੱਚ ਇੱਕ ਸਿੱਖ ਪੁਲਿਸ ਮੁਲਾਜ਼ਮ ਨੂੰ ਦਾੜ੍ਹੀ ਰੱਖਣ ਤੋਂ ਰੋਕੇ ਜਾਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸ ‘ਤੇ ਵਾਸ਼ਿੰਗਟਨ ਵਿੱਚ ਸਥਿੱਤ ਭਾਰਤੀ ਦੂਤਾਵਾਸ ਨੇ ਵੀ ਇਤਰਾਜ਼ ਜਤਾਇਆ ਹੈ। ਅਮਰੀਕੀ ਵਿਧਾਇਕਾਂ ਨੇ ਵੀ ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।ਅਤੇ ਇਸ ਨੂੰ ਧਾਰਮਿਕ ਭੇਦਭਾਵ ਕਰਾਰ ਦਿੱਤਾ ਹੈ। ਇਸ ਕੇਸ ਵਿੱਚ, ਨਿਊਯਾਰਕ ਪੁਲਿਸ ਵਿਭਾਗ ਦੇ ਇੱਕ ਅਧਿਕਾਰੀ ਚਰਨਜੋਤ ਟਿਵਾਣਾ ਨੇ ਪਿਛਲੇ ਸਾਲ ਮਾਰਚ ਵਿੱਚ ਆਪਣੇ ਵਿਆਹ ਲਈ ਦਾੜ੍ਹੀ ਵਧਾਉਣ ਦੀ ਮੰਗ ਕੀਤੀ ਸੀ। ਹਾਲਾਂਕਿ, ਵਿਭਾਗ ਨੇ ਉਸ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।ਭਾਰਤੀ ਦੂਤਘਰ ਨੇ ਵੀ ਵਿਰੋਧ ਕੀਤਾ ਹੈਇਸ ‘ਤੇ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਇਹ ਮਾਮਲਾ ਨਿਊਯਾਰਕ ਰਾਜ ਦੇ ਗਵਰਨਰ ਦੇ ਸਾਹਮਣੇ ਚੁੱਕਿਆ। ਇਸ ਦੇ ਨਾਲ ਹੀ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਹ ਮਾਮਲਾ ਬਿਡੇਨ ਪ੍ਰਸ਼ਾਸਨ ਦੇ ਉੱਚ ਪੱਧਰੀ ਅਧਿਕਾਰੀਆਂ ਕੋਲ ਉਠਾਇਆ ਹੈ। ਜਿਵੇਂ ਹੀ ਕੇਸ ਅੱਗੇ ਵਧਿਆ, ਨਿਊਯਾਰਕ ਸਟੇਟ ਪੁਲਿਸ ਅਤੇ ਗਵਰਨਰ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਇਸ ਮਾਮਲੇ ‘ਤੇ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਨਿਊਯਾਰਕ ਅਸੈਂਬਲੀ ਦੇ ਮੈਂਬਰ ਡੇਵਿਡ ਵੇਪ੍ਰਿਨ ਨੇ ਪੁਲਿਸ ਵਿਭਾਗ ਵੱਲੋਂ ਚਰਨਜੀਤ ਟਿਵਾਣਾ ਦੀ ਮੰਗ ਨਾ ਮੰਨੇ ਜਾਣ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਧਾਰਮਿਕ ਵਿਤਕਰਾ ਕਰਾਰ ਦਿੱਤਾ।ਇਸ ਮਸਲੇ ਤੇ ਅਮਰੀਕੀ ਨੇਤਾਵਾਂ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ।