ਟੋਰਾਂਟੋ (ਰਾਜ ਗੋਗਨਾ/ ਕੁਲਤਰਨ ਪਧਿਆਣਾ )—ਕੈਨੇਡਾ ਦੇ ਓਨਟਾਰੀਓ ਸੂਬੇ ਦੇ ਇੱਕ ਕਾਲਜ ਦੇ ਦਾਖ਼ਲੇ ਰੱਦ ਹੋਣ ਕਾਰਨ 500 ਵਿਦਿਆਰਥੀ ਫਸੇ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਭਾਰਤੀ ਵੀ ਸ਼ਾਮਲ ਹਨ। ਕਈ ਵਿਦਿਆਰਥੀ ਜਿਨ੍ਹਾਂ ਦੇ ਦਾਖ਼ਲੇ ਰੱਦ ਹੋ ਚੁੱਕੇ ਹਨ, ਕੈਨੇਡਾ ਪਹੁੰਚ ਚੁੱਕੇ ਹਨ। ਓਨਟਾਰੀਓ ਦੇ ਉੱਤਰੀ ਕਾਲਜ ਨੇ ਵਿਦਿਆਰਥੀਆਂ ਨੂੰ ਇੱਕ ਈਮੇਲ ਭੇਜ ਕੇ ਸੂਚਿਤ ਕੀਤਾ ਕਿ ਆਉਣ ਵਾਲੇ ਸਮੈਸਟਰ ਲਈ ਦਾਖਲੇ ਰੱਦ ਕਰ ਦਿੱਤੇ ਗਏ ਹਨ।ਪੰਜਾਬ ਤੋਂ ਟੋਰਾਂਟੋ ਆਈ ਐਸ਼ਲੇ ਨਾਂ ਦੀ ਵਿਦਿਆਰਥਣ ਨੇ ਦੱਸਿਆ ਕਿ ਉਸ ਨੇ ਰਜਿਸਟ੍ਰੇਸ਼ਨ ਫੀਸ ਅਤੇ ਪੰਜਾਬ ਤੋਂ ਟੋਰਾਂਟੋ ਦੀ ਫਲਾਈਟ ਵੀ ਬੁੱਕ ਕਰਵਾਈ ਸੀ। ਹੁਣ ਉਸ ਨੂੰ ਦੱਸਿਆ ਗਿਆ ਹੈ ਕਿ ਦਾਖਲਾ ਰੱਦ ਕਰ ਦਿੱਤਾ ਗਿਆ ਹੈ।ਇਸ ਦੌਰਾਨ ਨਾਰਦਰਨ ਕਾਲਜ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਉਮੀਦ ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਜਿਨ੍ਹਾਂ ਵਿਦਿਆਰਥੀਆਂ ਦੇ ਦਾਖਲੇ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਰਿਫੰਡ ਦਿੱਤਾ ਜਾਵੇਗਾ ਅਤੇ ਦੂਜੇ ਕਾਲਜਾਂ ਵਿੱਚ ਦਾਖਲਾ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।