ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚਰਨ ਕੌਰ ਦੀ ਹਾਲਤ ਸਥਿਰ ਹੈ, ਪਰ ਉਨ੍ਹਾਂ ਨੂੰ ਦੋ-ਤਿੰਨ ਦਿਨਾਂ ਤੱਕ ਹਸਪਤਾਲ ‘ਚ ਅੰਡਰ ਅਬਜ਼ਰਵੇਸ਼ਨ ਰੱਖਿਆ ਜਾਵੇਗਾ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਵੀ ਨਹੀਂ ਕਰ ਸਕੀ। ਚਰਨ ਕੌਰ ਦੀ ਸਿਹਤ ਵਿਗੜਨ ਦਾ ਕਾਰਨ ਫਿਲਹਾਲ ਸਾਹਮਣੇ ਨਹੀਂ ਆਇਆ ਹੈ।