ਕਪੂਰਥਲਾ: ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਜੱਬੋਸੁਧਰ ‘ਚ ਪੁਲਿਸ ਨੇ 9 ਸਾਲਾ ਗੂੰਗੀ-ਬੋਲੀ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਇੱਕ ਪ੍ਰਵਾਸੀ ਮਜ਼ਦੂਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਹ ਗੁਰਨਾਮ ਸਿੰਘ ਵਾਸੀ ਪਿੰਡ ਜੱਬੋਸੁਧਾਰ ਕੋਲ ਕੰਮ ਕਰਦਾ ਹੈ। ਸੁੱਤੇ ਪਏ ਉਸ ਦੀ 9 ਸਾਲਾ ਧੀ ਨੂੰ ਚਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਜੱਬੋਸੁਧਰ ਚੁੱਕ ਕੇ ਲੈ ਗਿਆ ਅਤੇ ਆਪਣੇ ਸਾਥੀ ਨਾਲ ਮਿਲ ਕੇ ਬਲਾਤਕਾਰ ਕੀਤਾ।