ਨਵੀਂ ਦਿੱਲੀ : ਦਿੱਲੀ ’ਚ 8 ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੰਦੇ ਹੋਏ ਵੀਡੀਓ ਜਾਰੀ ਕੀਤੀ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਨਾਅਰੇ ਵੀ ਲਿਖੇ ਗਏ ਨੇ। ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦੇ ਹੋਏ ਐਸਐਫ਼ਜੇ ਯਾਨੀ ਸਿੱਖ ਫਾਰ ਜਸਟਿਸ ਦੇ ਸਮਰਥਕਾਂ ਵੱਲੋਂ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨ ਦੇ ਪੱਖ ’ਚ ਨਾਅਰੇ ਲਿਖੇ ਗਏ ਨੇ। ਇਹ ਸਲੋਗਨ ਸ਼ਿਵਾਜੀ ਪਾਰਕ, ਮਾਦੀਪੁਰ, ਪੱਛਮੀ ਵਿਹਾਰ, ਉਦਯੋਗ ਨਗਰ, ਮਹਾਰਾਜਾ ਸੂਰਜਮਲ ਸਟੇਡੀਅਮ, ਸਰਕਾਰੀ ਸਰਵਊਦਯ ਬਾਲ ਵਿਸ਼ਵਦਿਆਲਿਆ ਨਾਂਗਲੋਈ, ਪੰਜਾਬੀ ਬਾਗ ਅਤੇ ਨਾਂਗਲੋਈ ਮੈਟਰੋ ਸਟੇਸ਼ਨ ਦੇ ਬਾਹਰ ਲਿਖੇ ਗਏ।