ਚੰਡੀਗੜ੍ਹ ਵਿੱਚ ਪੰਜਾਬ ਦੇ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦਾ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ। ਅਮਨਦੀਪ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ‘ਤੇ ਹੀ 500 ਰੁਪਏ ਦਾ ਚਲਾਨ ਪੇਸ਼ ਕੀਤਾ ਅਤੇ ਆਪਣੀ ਗਲਤੀ ਵੀ ਮੰਨ ਲਈ।
ਗੱਡੀ ਦਾ ਨੰਬਰ PB 65 BA 3686 ਹੈ। ਜਿਸ ਸਮੇਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੀ ਗੱਡੀ ਸੜਕ ਦੇ ਕਿਨਾਰੇ ਖੜ੍ਹੀ ਸੀ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ.ਆਈ.ਪੀ. ਰੂਟ ਲੱਗਿਆ ਹੋਇਆ ਸੀ। ਉਨ੍ਹਾਂ ਨੇ ਕੈਬਨਿਟ ਮੀਟਿੰਗ ਲਈ ਸਿਵਲ ਸਕੱਤਰੇਤ ਆਉਣਾ ਸੀ। ਮੁੱਖ ਮੰਤਰੀ ਦੇ ਪ੍ਰੋਟੋਕੋਲ ਅਨੁਸਾਰ ਜਦੋਂ ਉਨ੍ਹਾਂ ਦਾ ਕਾਫ਼ਲਾ ਸੜਕ ਤੋਂ ਰਵਾਨਾ ਹੁੰਦਾ ਹੈ ਤਾਂ ਉਸ ਸੜਕ ‘ਤੇ ਕੋਈ ਵਾਹਨ ਖੜ੍ਹਾ ਨਹੀਂ ਹੋਣਾ ਚਾਹੀਦਾ।