ਪਿਉ ਨੇ ਆਪਣੇ ਹੀ ਬੱਚਿਆਂ ਨੂੰ ਕਿਰਪਾਣ ਨਾਲ ਵੱਢਿਆ, ਇਰਾਦਾ ਕਤਲ ਦਾ ਕੇਸ ਦਰਜ

ਲਾਲੜੂ ਨੇੜਲੇ ਪਿੰਡ ਹੰਡੇਸਰਾ ਵਿੱਚ ਇੱਕ ਪਿਤਾ ਨੇ ਕਿਰਪਾਣ ਨਾਲ ਆਪਣੇ ਹੀ ਦੋ ਨਾਬਾਲਗ ਬੱਚਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਮੁਲਜ਼ਮ ਨੇ ਇਸ ਤੋਂ ਪਹਿਲਾਂ ਬੱਚਿਆਂ ਦੀ ਕੁੱਟਮਾਰ ਵੀ ਕੀਤੀ। ਦੋਵੇਂ ਜ਼ਖ਼ਮੀ ਬੱਚਿਆਂ ਦੀ ਪਛਾਣ ਗਗਨਦੀਪ ਸਿੰਘ (13) ਤੇ ਸਿਮਰਨ ਕੌਰ (15) ਵਜੋਂ ਹੋਈ ਹੈ।ਪੁਲਿਸ ਨੇ ਪਿਤਾ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਗਨਦੀਪ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਤਿੰਨ ਭੈਣ-ਭਰਾ ਹਨ ਤੇ ਉਨ੍ਹਾਂ ਦੀ ਮਾਂ ਬਲਵਿੰਦਰ ਕੌਰ ਦਾ ਪਿਤਾ ਜਗਮੇਲ ਸਿੰਘ ਨਾਲ ਝਗੜਾ ਰਹਿਣ ਕਰਕੇ ਉਹ ਡੇਰਾਬੱਸੀ ਸਥਿਤ ਆਪਣੇ ਪੇਕੇ ਘਰ ਰਹਿੰਦੀ ਹੈ।

ਗਗਨਦੀਪ ਨੇ ਦੱਸਿਆ ਕਿ ਜਗਮੇਲ ਸਿੰਘ ਅਕਸਰ ਤਿੰਨੇ ਬੱਚਿਆਂ ਦੀ ਕੁੱਟਮਾਰ ਕਰਦਾ ਹੈ ਤੇ ਖਾਣਾ ਵੀ ਨਹੀਂ ਦਿੰਦਾ। ਬੀਤੀ 25 ਅਗਸਤ ਨੂੰ ਵੀ ਉਸ ਨੇ ਸਿਮਰਨ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਖ਼ਬਰ ਉਨ੍ਹਾਂ ਫੋਨ ’ਤੇ ਆਪਣੀ ਮਾਂ ਨੂੰ ਦਿੱਤੀ ਸੀ। ਇਸ ਮਗਰੋਂ 26 ਅਗਸਤ ਨੂੰ ਉਨ੍ਹਾਂ ਦੇ ਪਿਤਾ ਨੇ ਤਿੰਨੇ ਭੈਣ-ਭਰਾਵਾਂ ਨੂੰ ਇਕੱਠੇ ਕਰ ਲਿਆ ਤੇ ਕਿਰਪਾਨ ਮਾਰ ਕੇ ਸਿਮਰਨ ਨੂੰ ਜ਼ਖ਼ਮੀ ਕਰ ਦਿੱਤਾ।

ਇਸ ਮਗਰੋਂ ਪਿਤਾ ਨੇ ਉਸ ’ਤੇ ਵੀ ਕਿਰਪਾਨ ਦੇ ਕਈ ਵਾਰ ਕੀਤੇ, ਪਰ ਉਹ ਭੱਜ ਕੇ ਰਿਸ਼ਤੇਦਾਰਾਂ ਦੇ ਘਰ ਚਲਾ ਗਿਆ। ਰਿਸ਼ਤੇਦਾਰਾਂ ਨੇ ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਲਿਆਂਦਾ। ਜਾਂਚ ਅਧਿਕਾਰੀ ਏਐਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਜਗਮੇਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की