ਜੋਹੈੱਨਸਬਰਗ- ਦੱਖਣੀ ਅਫਰੀਕਾ ਦੇ ਸਭ ਤੋਂ ਵੱਡੇ ਸ਼ਹਿਰ ਜੋਹੈੱਨਸਬਰਗ ’ਚ ਬਹੁਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 64 ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਐਮਰਜੰਸੀ ਪ੍ਰਬੰਧਨ ਸੇਵਾ ਨੇ ਦੱਸਿਆ ਕਿ ਵੀਰਵਾਰ ਤੜਕੇ ਲੱਗੀ ਅੱਗ ‘ਚ ਘੱਟੋ-ਘੱਟ 64 ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।