ਕੈਨੇਡਾ ਦੇ ੳਟਾਵਾ ‘ਚ ਵਿਆਹ ਸਮਾਗਮ ਦੋਰਾਨ ਹੋਈ  ਗੋਲੀਬਾਰੀ, 2 ਦੀ ਮੌਤ, ਅਤੇ 6 ਲੋਕ ਜ਼ਖਮੀ

ਟੋਰਾਂਟੋ,  (ਰਾਜ ਗੋਗਨਾ)— ਕੈਨੇਡਾ ਦੇ ਓਟਾਵਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਹਨ। ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀਆਂ ਵਿਚ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ।ਇਕ ਮੀਡੀਆ ਰਿਪੋਰਟ ਮੁਤਾਬਕ ਸ਼ਨੀਵਾਰ ਦੇਰ ਰਾਤ ਓਟਾਵਾ ਦੇ ਸਾਊਥ ਐਂਡ ਕਨਵੈਨਸ਼ਨ ਹਾਲ ‘ਚ ਦੋ ਵਿਆਹ ਸਮਾਰੋਹ ਆਯੋਜਿਤ ਕੀਤੇ ਗਏ। ਇਸ ਦੌਰਾਨ ਪਾਰਕਿੰਗ ਏਰੀਆ ‘ਚ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਇਹ ਸੁਣ ਕੇ ਮਹਿਮਾਨ ਘਬਰਾ ਗਏ ਅਤੇ ਵਿਆਹ ਸਮਾਗਮ ਵਿੱਚ ਹਾਹਾਕਾਰ ਮੱਚ ਗਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਦੋਂ ਪੁਲੀਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਕਈ ਲੋਕ ਜ਼ਖ਼ਮੀ ਹਾਲਤ ਵਿੱਚ ਪਏ ਸਨ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ। 6 ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।ਦੋਵੇਂ ਮ੍ਰਿਤਕਾਂ ਦੀ ਉਮਰ 26 ਅਤੇ 29 ਸਾਲ ਦੇ ਕਰੀਬ  ਹੈ। ਉਹ ਟੋਰਾਂਟੋ ਦੇ ਰਹਿਣ ਵਾਲੇ ਦੱਸਿਆ ਜਾਂਦਾ ਹੈ। ਪੁਲਿਸ ਨੇ ਕਿਹਾ ਕਿ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਕਿ ਇਹ ਨਫ਼ਰਤੀ ਅਪਰਾਧ ਜਾਂ ਨਸਲੀ ਅਪਰਾਧ ਸੀ। ਹਾਲਾਂਕਿ ਪੁਲਿਸ ਅਜੇ ਵੀ ਸਾਰੀਆਂ ਸੰਭਾਵਨਾਵਾਂ ਦੀ ਜਾਂਚ ਕਰ ਰਹੀ ਹੈ।ਕੈਨੇਡਾ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। 2023 ਵਿੱਚ, ਇਕੱਲੇ ਓਟਾਵਾ ਵਿੱਚ 12 ਗੋਲੀਬਾਰੀ ਹੋ ਚੁੱਕੀ ਹੈ। ਕੈਨੇਡਾ ਵਿੱਚ 2009 ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 81 ਗੁਣਾ ਵਾਧਾ ਹੋਇਆ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की