ਪੰਜਾਬ ਵਿਚ ਹਰਿਆਣਾ ਨਾਲੋਂ ਜ਼ਿਆਦਾ ਨਸ਼ਾ : ਮਨੋਹਰ ਲਾਲ ਖੱਟਰ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਹੁਣ ‘ਬੇਟਾ ਬਚਾਉ ਮੁਹਿੰਮ’ ਚਲਾਈ ਜਾਵੇਗੀ। ਇਕ ਸਮਾਰੋਹ ਦੌਰਾਨ ਯਮੁਨਾਨਗਰ ਪਹੁੰਚੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ, ਉਥੇ ਹਰਿਆਣਾ ਨਾਲੋਂ ਜ਼ਿਆਦਾ ਨਸ਼ਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ’ਚ ਸਰਹੱਦਾਂ ਨਹੀਂ ਦੇਖੀਆਂ ਜਾਂਦੀਆਂ। ਜੇਕਰ ਪੰਜਾਬ ਵਿਚ ਨਸ਼ਾ ਵਧਦਾ ਹੈ ਤਾਂ ਹਰਿਆਣਾ ਵਿਚ ਵੀ ਵਧੇਗਾ। ਸਾਨੂੰ ਇਹ ਰੋਕਣਾ ਪਵੇਗਾ ਅਤੇ ਹਰਿਆਣਾ ਦੇ ਨਾਲ-ਨਾਲ ਪੰਜਾਬ ਦੇ ਪੁੱਤਾਂ ਨੂੰ ਵੀ ਬਚਾਉਣਾ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਮੁਹਿੰਮ ‘ਬੇਟੀ ਬਚਾਉ-ਬੇਟੀ ਪੜ੍ਹਾਉ’ ਸੀ। ਹੁਣ ਪੁੱਤਾਂ ਦਾ ਭਵਿੱਖ ਵੀ ਸੰਕਟ ਵਿਚ ਘਿਰਦਾ ਜਾ ਰਿਹਾ ਹੈ। ਇਸ ਲਈ ਬੇਟੀ ਬਚਾਉ ਦੇ ਨਾਲ-ਨਾਲ ਬੇਟਾ ਬਚਾਉ ਮੁਹਿੰਮ ਵੀ ਲਿਆਉਣੀ ਪਵੇਗੀ। ਇਸ ਵਿਚ ਸਾਰਿਆਂ ਦਾ ਸਮਰਥਨ ਚਾਹੀਦਾ ਹੈ।

Loading

Scroll to Top
Latest news
ਪਿੰਡ ਬਿੱਲਾ ਨਵਾਬ ਨੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਰਬ ਸੰਮਤੀ ਨਾਲ ਚੁਣਿਆ ਪਰਮਜੀਤ ਕੌਰ ਨੂੰ ਪਿੰਡ ਦੀ ਸਰਪੰਚ लुधियाना जिले में  वायु रक्षा ब्रिगेड द्वारा भूतपूर्व सैनिकों की रैली का आयोजन  भगवान वाल्मीकि जी ने रामायण की रचना कर हमें शिक्षित होने का संदेश दिया: मोहिंदर भगत  प्रगतिशील और समृद्ध पंजाब के निर्माण के लिए भगवान वाल्मीकि जी के पदचिह्नों पर चलें: मुख्यमंत्री की ल... कैबिनेट मंत्रियों ने भगवान वाल्मीकि जी के प्रकाश उत्सव पर लोगों को मुबारकबाद दी भारत ने कनाडा के 6 राजनयिकों को निष्कासित किया अमेरिका में फेसबुक और इंस्टाग्राम पर रोक दिवाली से पहले दिल्ली में पटाखों पर पूर्ण प्रतिबंध, 1 जनवरी तक लागू रहेगा आदेश महल कलां में पंच प्रत्याशी पर हमला, अस्पताल में भर्ती उधव ठाकरे अस्पताल में भर्ती