– ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਲੈਬਾਰਟਰੀ ਟੈਸਟ ਕੀਤੇ ਜਾਂਦੇ ਹਨ – ਐਸ.ਐਮ.ਓ ਡਾ. ਭੁਪਿੰਦਰ ਸਿੰਘ
ਫਤਿਹਗੜ ਸਾਹਿਬ / ਬੱਸੀ ਪਠਾਣਾਂ- ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਨੰਦਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਇਹ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ਜਿਸ ਨਾਲ ਮੁਫਤ ਡਾਕਟਰੀ ਸਹਾਇਤਾਂ ਲੋਕਾਂ ਦੇ ਘਰ ਦੇ ਨੇੜੇ ਪਹੁੰਚ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਘੱਟ ਤਕਲੀਫ਼ ਲਈ ਪਿੰਡ ਤੋਂ ਦੂਰ ਸ਼ਹਿਰ ਦੇ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਘੱਟ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਬਿਹਤਰ ਸਾਬਤ ਹੋ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬਾਰਟਰੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ । ਦੌਰੇ ਦੌਰਾਨ ਉਹਨਾਂ ਨੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਆਮ ਆਦਮੀ ਕਲੀਨਿਕ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਕਲਿਨਿਕ ਵਿੱਚ ਆਏ ਮਰੀਜਾਂ ਨਾਲ ਗੱਲ ਬਾਤ ਕੀਤੀ, ਉਨ੍ਹਾਂ ਨੇ ਆਮ ਆਦਮੀ ਕਲੀਨਿਕ ਦੇ ਕੰਮਕਾਰ ਤੇ ਸੰਤੁਸ਼ਟੀ ਪ੍ਰਗਟ ਕੀਤੀ ਤੇ ਸਮੂਹ ਸਟਾਫ਼ ਨੂੰ ਸਿਹਤ ਸੰਸਥਾ ਦੇ ਸਾਫ਼ ਸਫਾਈ ਵਾਲਾ ਧਿਆਨ ਦੇਣ ਲਈ ਕਿਹਾ।