ਟੋਰਾਂਟੋ, (ਰਾਜ ਗੋਗਨਾ )—ਕੈਨੇਡਾ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਭਾਰਤ ਵੱਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਵਧ ਗਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਅਤੇ ਕਿਹਾ ਕਿ ਅਸੀ ਭਾਰਤ ਤੋ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਇਹ ਵੀ ਕਿਹਾ ਕਿ ਕੈਨੇਡਾ ਉਸ ਵਿਰੁੱਧ ਕੋਈ ਜਵਾਬੀ ਕਾਰਵਾਈ ਨਹੀਂ ਕਰੇਗਾ।ਦਰਅਸਲ, ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਭਾਰਤ ਵੱਲੋ ਦਿੱਤੇ ਅਲਟੀਮੇਟਮ ਦੇ ਜਵਾਬੀ ਕਦਮਾਂ ਦਾ ਮਤਲਬ ਭਾਰਤ ਵਿੱਚ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ।ਅਤੇ ਉਹਨਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦਾ ਕੂਟਨੀਤਕ ਰੁਤਬਾ ਰੱਦ ਕਰ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਕੈਨੇਡਾ ਬਦਲਾ ਨਹੀਂ ਲਵੇਗਾ। ਇਸ ਦੌਰਾਨ ਵਿਦੇਸ਼ ਮੰਤਰੀ ਕੈਨੇਡਾ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਕਾਰਨ ਅਸੀਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਡਿਪਲੋਮੈਟਿਕ ਛੋਟ ਦੇ ਨਿਯਮ ਨੂੰ ਤੋੜਨ ਦਿੰਦੇ ਹਾਂ ਤਾਂ ਦੁਨੀਆ ਦਾ ਕੋਈ ਵੀ ਡਿਪਲੋਮੈਟ ਸੁਰੱਖਿਅਤ ਨਹੀਂ ਰਹੇਗਾ। ਇਸ ਕਾਰਨ ਸਾਡੇ ਕੋਲ ਭਾਰਤ ਦੀ ਕਾਰਵਾਈ ਦਾ ਕੋਈ ਵੀ ਜਵਾਬ ਨਹੀਂ ਹੈ।ਅਤੇ ਭਾਰਤ ਛੱਡਣ ਵਾਲੇ 41 ਡਿਪਲੋਮੈਟਾਂ ਦੇ ਨਾਲ-ਨਾਲ 42 ਅਜਿਹੇ ਵੀ ਉਹਨਾਂ ਦੇ ਲੋਕ ਵੀ ਹਨ ਜੋ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ।