ਮੋਹਾਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਨੇ ਉਸ ਦਾ ਈਡੀ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣ ਮਾਜਰਾ ਅਮਰਗੜ੍ਹ ਤੋਂ ਵਿਧਾਇਕ ਹਨ। ਗੱਜਣ ਮਾਜਰਾ ਨੂੰ ਈਡੀ ਵੱਲੋਂ ਵਰਕਰਾਂ ਨਾਲ ਮੀਟਿੰਗ ਦੌਰਾਨ ਹਿਰਾਸਤ ਵਿੱਚ ਲਿਆ ਗਿਆ। ਉਸ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ।