ਕੈਨੇਡਾ ਗਏ ਵਿਦਿਆਰਥੀ ਹੁਣ ਪੂਰਾ ਸਮਾਂ ਕੰਮ ਨਹੀਂ ਕਰ ਸਕਣਗੇ। ਕੋਰੋਨਾ ਤੋਂ ਪਹਿਲਾਂ ਪ੍ਰਤੀ ਹਫਤਾ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਕੋਰੋਨਾ ਕਾਲ ਦੇ ਕਾਰਨ ਵਿਦਿਆਰਥੀਆਂ ਨੂੰ 40 ਘੰਟੇ ਪ੍ਰਤੀ ਹਫਤਾ ਕੰਮ ਕਰਨ ਦਾ ਵਰਕ ਪਰਮਿਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਹੁਣ ਕੋਰੋਨਾ ਕਾਲ ਖਤਮ ਹੋ ਚੁੱਕਿਆ ਹੈ ਤੇ ਹੁਣ ਵਿਦਿਆਰਥੀ 20 ਘੰਟੇ ਪ੍ਰਤੀ ਹਫਤਾ ਹੀ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ, 2024 ਦੇ ਬਾਅਦ ਤੋਂ ਲਾਗੂ ਹੋਵੇਗਾ।
ਦੱਸ ਦੇਈਏ ਕਿ ਭਾਰਤ ਤੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ ਹੈ। ਕੈਨੇਡਾ ਇੱਕ ਤੋਂ ਬਾਅਦ ਇੱਕ ਨਵਾਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਨਾਲ ਪਹਿਲਾਂ ਕੈਨੇਡਾ ਨੇ GIC ਖਾਤੇ ਦੇ ਲਈ 10,000 ਡਾਲਰ ਤੋਂ ਵਧ ਇਸਦੀ ਰਾਸ਼ੀ 20,635 ਡਾਲਰ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ।
ਇਸ ਸਬੰਧੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਸਭ ਨੂੰ ਰੁਜ਼ਗਾਰ ਮਿਲੇ, ਇਸਦੇ ਲਈ ਵਿਦਿਆਰਥੀਆਂ ਦਾ 40 ਘੰਟੇ ਵਾਲਾ ਯਾਨੀ ਕਿ ਪੂਰਾ ਸਮਾਂ ਕੰਮ ਕਰਨ ਵਾਲਾ ਪਰਮਿਟ ਖਤਮ ਕੀਤਾ ਜਾ ਰਿਹਾ ਹੈ। ਕੋਰੋਨਾ ਕਾਲ ਤੋਂ ਪਹਿਲਾਂ 20 ਘੰਟੇ ਮਿਲਦੇ ਸਨ ਤੇ ਅੱਗੇ ਵੀ ਹੁਣ 30 ਅਪ੍ਰੈਲ 2024 ਦੇ ਬਾਅਦ 20 ਘੰਟੇ ਕੰਮ ਕਰਨ ਦੀ ਆਗਿਆ ਹੋਵੇਗੀ।