ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਪੰਜਾਬ ਦੀ ਝਾਕੀ ਬਾਰੇ ਕੇਂਦਰੀ ਪ੍ਰਸਤਾਵ ਮੁੱਖ ਮੰਤਰੀ ਵੱਲੋਂ ਰੱਦ

ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ ਝਾਕੀ ਨਹੀਂ ਭੇਜੇਗੀ। ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਗਣਤੰਤਰ ਦਿਵਸ ਸਬੰਧੀ ਕੌਮੀ ਪਰੇਡ ’ਚੋਂ ਬਾਹਰ ਕੀਤੇ ਜਾਣ ਮਗਰੋਂ ਸਿਆਸਤ ਭਖ ਗਈ ਹੈ ਜਿਸ ਦਾ ਅਸਰ ਕੌਮੀ ਪੱਧਰ ’ਤੇ ਵੀ ਦੇਖਣ ਨੂੰ ਮਿਲਿਆ ਹੈ। ਆਖ਼ਰਕਾਰ ਰੱਖਿਆ ਮੰਤਰਾਲੇ ਨੂੰ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦੇਣਾ ਪਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਝਾਕੀ ਨੂੰ ਕੌਮੀ ਪਰੇਡ ’ਚੋਂ ਬਾਹਰ ਕਰਨ ਸਬੰਧੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਸਨ, ਜਿਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੋੜਵੇਂ ਜਵਾਬ ਦਿੱਤੇ ਸਨ। ਰੱਖਿਆ ਮੰਤਰਾਲੇ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਰੇਡ ਲਈ ਝਾਕੀ ਦੀ ਚੋਣ ਵਾਸਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲੋਂ ਪ੍ਰਸਤਾਵ ਮੰਗੇ ਜਾਂਦੇ ਹਨ ਅਤੇ ਕਿਸੇ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਹੈ।

ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਦੀ ਇਸ ਸਾਲ ਦੀ ਝਾਕੀ ਥੀਮ ਦੇ ਅਨੁਕੂਲ ਨਾ ਹੋਣ ਕਰ ਕੇ ਤੀਸਰੇ ਗੇੜ ਤੋਂ ਅਗਾਂਹ ਨਹੀਂ ਜਾ ਸਕੀ। ਮੰਤਰਾਲੇ ਦਾ ਕਹਿਣਾ ਹੈ ਕਿ ਵਿਸ਼ਾ ਮਾਹਿਰਾਂ ਵੱਲੋਂ ਝਾਕੀ ਦੀ ਤਕਨੀਕੀ ਨਜ਼ਰੀਏ ਤੋਂ ਘੋਖ ਕੀਤੀ ਜਾਂਦੀ ਹੈ। ਮੰਤਰਾਲੇ ਨੇ ਝਾਕੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਹੋਣ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਜਿਸ ਤਰ੍ਹਾਂ ਕਿ ਸੁਨੀਲ ਜਾਖੜ ਆਖ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਜਾਖੜ ਨੂੰ ਚੁਣੌਤੀ ਵੀ ਦੇ ਦਿੱਤੀ ਸੀ।

ਰੱਖਿਆ ਮੰਤਰਾਲੇ ਨੇ ਅੱਜ ਪੰਜਾਬ ਸਰਕਾਰ ਅੱਗੇ ਨਵਾਂ ਬਦਲ ਪੇਸ਼ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਝਾਕੀ ਨੂੰ ਭਾਰਤ ਪਰਵ 23 ਤੋਂ 31 ਜਨਵਰੀ ਦੌਰਾਨ ਲਾਲ ਕਿਲ੍ਹੇ ਲਈ ਭੇਜ ਦਿੱਤਾ ਜਾਵੇ ਪਰ ਮੁੱਖ ਮੰਤਰੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਉਹ ਝਾਕੀ ਨਹੀਂ ਭੇਜਣਗੇ ਅਤੇ ਨਾ ਹੀ ਉਨ੍ਹਾਂ ਨੂੰ ਦੇਸ਼ ਦੇ ਸ਼ਹੀਦਾਂ ਬਾਰੇ ਭਾਜਪਾ ਕੋਲੋਂ ਐੱਨਓਸੀ ਲੈਣ ਦੀ ਕੋਈ ਲੋੜ ਹੈ।

Scroll to Top