ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਭਾਰਤੀ ਜੋੜੇ ਤੇ ਉਨ੍ਹਾਂ ਦੇ ਜੁੜਵਾ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਕਤਲ ਜਾਂ ਖੁਦਕੁਸ਼ੀ?

ਨਿਊਯਾਰਕ  (ਰਾਜ ਗੋਗਨਾ)- ਬੀਤੇਂ ਦਿਨ  ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਭਾਰਤੀ ਪਰਿਵਾਰ ਦੀ ਲਾਸ਼ਾਂ ਮਿਲੀਆ ਹਨ।ਕੈਲੀਫੋਰਨੀਆ ‘ਚ ਸ਼ੱਕੀ ਹਾਲਾਤਾਂ ‘ਚ ਭਾਰਤੀ ਮੂਲ ਦਾ ਇਕੋ ਹੀ ਪਰਿਵਾਰ  ਹੈ। ਜਿਨ੍ਹਾਂ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ। ਪੁਲਸ ਇਸ ਮਾਮਲੇ ਦੀ ਹੱਤਿਆ ਅਤੇ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਇਸ ਮਾਮਲੇ ਵਿੱਚ ਸੈਨ ਮਾਟੋ ਪੁਲਿਸ ਨੇ ਦੱਸਿਆ ਕਿ ਭਾਰਤੀ ਮੂਲ ਦੇ ਪਰਿਵਾਰ ਦੇ 4 ਮੈਂਬਰਾਂ ਦੀ ਸ਼ੱਕੀ ਢੰਗ ਨਾਲ ਮੌਤ ਹੋ ਗਈ ਹੈ। ਮ੍ਰਿਤਕ ਭਾਰਤ ਤੋ ਕੇਰਲਾ  ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਤੀ-ਪਤਨੀ ਦੀਆਂ ਲਾਸ਼ਾਂ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਉਨ੍ਹਾਂ ਦੀਆਂ ਲਾਸ਼ਾਂ ਬਾਥਰੂਮ ‘ਚ ਮਿਲੀਆਂ ਸਨ, ਜਦੋਂ ਕਿ ਬੱਚਿਆਂ ਦੀਆਂ ਲਾਸ਼ਾਂ ਬੈੱਡਰੂਮ ‘ਚ ਸਨ। ਬੱਚਿਆਂ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਨੌ ਐਮਐਮ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ ਵੀ ਪੁਲਿਸ ਨੂੰ  ਬਰਾਮਦ ਹੋਇਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੌਤ ਏਅਰ ਕੰਡੀਸ਼ਨਰ ਜਾਂ ਹੀਟਰ ਤੋਂ ਕਾਰਬਨ ਮੋਨੋਆਕਸਾਈਡ ਗੈਸ ਲੀਕ ਹੋਣ ਕਾਰਨ ਹੋਈ ਹੈ। ਹਾਲਾਂਕਿ, ਪੁਲਿਸ ਨੂੰ ਘਰ ਵਿੱਚ ਗੈਸ ਲੀਕ ਹੋਣ ਜਾਂ ਨੁਕਸਦਾਰ ਉਪਕਰਨਾਂ ਦਾ ਕੋਈ ਵੀ ਸਬੂਤ ਨਹੀਂ ਮਿਲਿਆ।

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...