ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਵੱਲੋਂ ਪਾਰਟੀਆਂ ਬਦਲਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਭੇਜੇ ਗਏ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ ਹੋ ਗਏ ਹਨ। ਦੋਵਾਂ ਨੇ ਪਾਰਟੀਆਂ ਬਦਲਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤੇ ਸਨ।

ਨਿਯਮਾਂ ਅਨੁਸਾਰ ਅਜਿਹੇ ਹਾਲਾਤਾਂ ਵਿੱਚ ਹਰੇਕ ਵਿਧਾਇਕ ਵੱਲੋਂ ਦਿੱਤੇ ਗਏ ਅਸਤੀਫ਼ੇ ਦੀ ਬਾਕਾਇਦਾ ਪੜਤਾਲ ਕੀਤੀ ਜਾਂਦੀ ਹੈ। ਅਸਤੀਫਾ ਪ੍ਰਵਾਨ ਕਰਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਰਾਏ ਵੀ ਲਈ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਦੋਵਾਂ ਨੇ ਪਾਰਟੀ ਦੇ ਡਰ ਜਾਂ ਦਬਾਅ ਹੇਠ ਅਸਤੀਫਾ ਦਿੱਤਾ ਹੈ।

ਜੇਕਰ ਦੋਵਾਂ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਹੋ ਜਾਂਦੇ ਹਨ ਤਾਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਦੀਆਂ ਖਾਲੀ ਪਈਆਂ ਦੋਵਾਂ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਕਾਨੂੰਨ ਮੁਤਾਬਕ ਖਾਲੀ ਪਈਆਂ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦਾ ਨੋਟੀਫਿਕੇਸ਼ਨ ਚੋਣ ਕਮਿਸ਼ਨ ਵੱਲੋਂ ਕੀਤਾ ਜਾਣਾ ਹੁੰਦਾ ਹੈ।

 

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की